ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਚੰਗੀ ਸਿਹਤ ਲਈ ਵਾਤਾਵਰਣ ਦੀ ਸੰਭਾਲ ਅਤਿ ਜ਼ਰੂਰੀ ਹੈ: ਡਾ ਰਾਜਪਾਲ

June 06, 2021 10:59 PM
ਬਠਿੰਡਾ 6 ਜੂਨ ( ਕੁਲਜੀਤ ਢੀਂਗਰਾ/ਭਾਰਤ ਭੂਸ਼ਣ): ਅੱਜ ਸਰਕਾਰੀ ਹਸਪਤਾਲ ਭਗਤਾ ਭਾਈ ਕਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਪਾਲ ਸਿੰਘ ਅਤੇ ਸਮੂਹ ਮੈਡੀਕਲ ਸਟਾਫ ਵਲੋਂ ਹਸਪਤਾਲ ਦੇ ਅਹਾਤੇ ਵਿੱਚ ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਡਾ. ਰਾਜਪਾਲ ਸਿੰਘ ਨੇ ਕਿਹਾ ਕਿ “ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਸਾਡੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਸਾਡੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕੀਤਾ ਜਾ ਸਕਦਾ ਹੈ। ਇਸ ਮੌਕੇ ਬਲਾਕ ਐਜੂਕੇਟਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਸ ਮਹਾਂਮਾਰੀ ਦੇ ਦੌਰ ਵਿਚ, ਦੁਨੀਆ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫ਼ਾ ਹਨ। ਜਿਸ ਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ। ਡਾ. ਸਵਰਨਜੀਤ ਸਿੰਘ  ਮੈਡੀਕਲ ਅਫਸਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੁਦਰਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਨੂੰ ਪ੍ਰਾਪਤ ਕਰਨ ਦਾ ਟੀਚਾ ਸਾਡੀ ਦ੍ਰਿੜਤਾ ਅਤੇ ਵਚਨਬੱਧਤਾ ਤੇ ਨਿਰਭਰ ਕਰਦਾ ਹੈ ਤਾਂ ਜੋ ਦੇਸ਼ ਵਿਚ ਦਰਿਆਵਾਂ, ਪਹਾੜਾਂ ਅਤੇ ਦਰੱਖਤਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ। ਇਸ ਮੌਕੇ ਨਰਸਿੰਗ ਸਿਸਟਰ ਕਰਮਜੀਤ ਕੌਰ, ਫਾਰਮੈਸੀ ਆਫਿਸਰ ਸਰਬਜੀਤ ਸਿੰਘ ਜਲਾਲ, ਸਟਾਫ ਨਰਸ ਸੰਦੀਪ ਕੌਰ ਅਤੇ ਸੁਖਜੀਤ ਕੌਰ ਵੀ ਹਾਜ਼ਰ ਸਨ।
ਇਸ ਆਰਟੀਕਲ ਤੇ ਤੁਹਾਡੀ ਟਿੱਪਣੀ