ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਜਿਲੇ ਅੰਦਰ ਪਹਿਲੇ ਮਰੀਜ ਨੂੰ ਲੱਗੀ ਐਂਟੀਬਾਡੀਜ ਕੋਕਟੇਲ ਦੀ ਡੋਜ਼

June 06, 2021 11:44 PM
ਸਿਵਲ ਹਸਪਤਾਲ ਵਿਖੇ ਪੀੜਤ ਨੂੰ ਐਂਟੀਬਾਡੀਜ ਕੋਕਟੇਲ ਦੀ ਪਹਿਲੀ ਡੋਜ ਲਗਾਉੰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ।

ਗੁਰਦਾਸਪੁਰ 6 ਜੂਨ (ਬਿਊਰੋ)-ਗੰਭੀਰ ਬਿਮਾਰੀਆਂ ਨਾਲ ਗ੍ਰਸਤ ਕਰੋਨਾ ਪੀੜਤਾਂ ਦੀ ਜਿੰਦਗੀ ਬਚਾਉਣ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜ਼ਿਲੇ ਅੰਦਰ 'ਐਂਟੀਬਾਡੀਜ ਕੋਕਟੇਲ' ਦੀ ਪਹਿਲੀ ਡੋਜ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਸ.ਐਮ.ਓ ਡਾ. ਚੇਤਨਾ ਨੇ ਦੱਸਿਆ ਕਿ ਪਿੰਡ ਤਰੀਜਾਨਗਰ ਦੇ ਇੱਕ 51 ਸਾਲਾ ਪੀੜਤ ਦਾ 31 ਮਈ ਨੂੰ ਆਰਟੀਪੀਸੀਆਰ ਦਾ ਸੈਂਪਲ ਲਿਆ ਗਿਆ ਸੀ ਅਤੇ ਜਿਸ ਦੀ ਰਿਪੋਰਟ 1 ਜੂਨ ਨੂੰ ਪਾਜੀਟਿਵ ਪਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਕਤ ਮਰੀਜ ਸ਼ੂਗਰ ਤੋਂ ਪ੍ਰਭਾਵਿਤ ਸੀ ਅਤੇ ਉਸ ਦਾ ਆਕਸੀਜਨ ਦਾ ਲੈਵਲ 96 ਫੀਸਦੀ ਸੀ। ਪੀੜਤ ਵਿੱਚ ਕਰੋਨਾ ਵਾਇਰਸ ਨਾਲ ਸਬੰਧਿਤ ਲੱਛਣ ਨਹੀਂ ਸਨ ਜਿਸ ਕਰਕੇ ਪੀੜਤ ਐਂਟੀਬਾਡੀਜ ਕੋਕਟੇਲ ਲਗਾਉਣ ਲਈ ਅਨੁਕੂਲ ਸੀ। ਇਸ ਲਈ ਅੱਜ ਕਰੋਨਾ ਪੀੜਤ  ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਐਂਟੀਬਾਡੀਜ ਕੋਕਟੇਲ ਦੀ ਪਹਿਲੀ ਡੋਜ ਲਗਾਈ ਗਈ।

ਡਾ. ਚੇਤਨਾ ਨੇ ਦੱਸਿਆ ਕਿ ਗੰਭੀਰ ਬਿਮਾਰੀਆਂ ਜਿਵੇਂ ਸ਼ੂਗਰ, ਕੈਂਸਰ, ਕਿਡਨੀ ਜਾਂ ਦਿਲ ਆਦਿ ਦੀ ਬਿਮਾਰੀ ਦੇ ਰੋਗਾਂ ਤੋਂ ਪੀੜਤ ਜਿਹੜੇ ਮਰੀਜ ਕੋਰੋਨਾ ਵਾਇਰਸ ਤੋਂ ਪੀੜਤ ਹੋ ਜਾਂਦੇ ਹਨ, ਉਨਾਂ ਲਈ ਸਿਪਲਾ ਕੰਪਨੀ ਦਾ ਐਂਡੀਬਾਡੀਜ ਕੋਕਟੇਲ ਬਹੁਤ ਲਾਹੇਵੰਦ ਹੈ।  ਉਨਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਨ ਨੇ ਵੀ ਕਰੋਨਾ ਪੀੜਤ ਹੋਣ ਉਪਰੰਤ ਇਹ ਟੀਕਾ ਲਗਵਾਇਆ ਸੀ।  ਉਨ੍ਹਾਂ ਦੱਸਿਆ ਕਿ ਜੇਕਰ ਲੈਵਲ ਵਨ ਭਾਵ ਬਿਮਾਰੀ ਦੀ ਪਹਿਲੀ ਸਟੇਜ ਵਿਚ ਆਉਣ ਉਪਰੰਤ ਇਹ ਟੀਕਾ ਲੱਗ ਜਾਵੇ ਤਾਂ ਪੀੜਤ ਦੀ ਜਾਨ ਬਚ ਸਕਦੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜਵੰਦ ਮਰੀਜਾਂ ਨੂੰ ਐਂਟੀਬਾਡੀਜ ਕੋਕਟੇਲ ਟੀਕਾ ਮੁਹੱਈਆ ਕਰਵਾਉਣ ਲਈ ਇਸਦੇ ਲੰਗਰ ਲਗਾਉਣ ਜਾ ਦਾਨੀ ਸੱਜਣ ਜਿਲਾ ਰੈਡ ਕਰਾਸ ਵਿਚ ਲੋੜਵੰਦ ਲੋਕਾਂ ਦੀ ਮਦਦ ਲਈ ਸਥਾਪਤ ਕੀਤੇ ਗਏ ਕੋਵਿਡ ਰਾਹਤ ਫੰਡ ਵਿਚ ਵੀ ਆਰਥਿਕ ਸਹਿਯੋਗ ਕਰਕੇ ਇਸ ਮੰਤਵ ਦੀ ਪੂਰਤੀ ਕਰ ਸਕਦੇ ਹਨ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ। ਇਸ ਮੌਕੇ ਰਾਜੀਵ ਕੁਮਾਰ ਸਕੱਤਰ ਰੈੱਡ ਕਰਾਸ, ਡਾ. ਭੁਪਿੰਦਰ ਸਿੰਘ ਨੋਡਲ ਅਫਸਰ, ਡਾ. ਜੋਤੀ ਮੈਡੀਕਲ ਸਪੈਸ਼ਲਿਸਟ, ਜਸਬੀਰ ਸਿਸਟਰ, ਡਾ. ਗੁਰਪ੍ਰੀਤ , ਡਾ. ਬੱਬਰ, ਡਾ. ਰਸ਼ਮੀ ਅਤੇ ਸੁਰਿੰਦਰ ਐਲ.ਟੀ ਅਤੇ ਸਾਹਿਲ ਮੌਜੂਦ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ