ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਥਰਮਲ ਦੇ ਠੇਕਾ ਮੁਲਾਜਮਾਂ ਨੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

June 06, 2021 11:53 PM
 ਰਾਮਪੁਰਾ ਫੂਲ 6 ਜੂਨ (ਕੁਲਜੀਤ ਢੀਂਗਰਾ/ਭਾਰਤ ਭੂਸ਼ਣ):  ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬਠਿੰਡਾ-ਚੰਡੀਗੜ ਕੌਮੀ ਸ਼ਾਹ ਮਾਰਗ ਜਾਮ ਕਰਕੇ ਨਵੇਂ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਸੰਬੋਧਨ ਕਰਦਿਆਂ ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕੋਰੋਨਾ ਵਾਇਰਸ ਦੀ ਆੜ ਵਿੱਚ ਮੁਲਕ ਦੇ ਕੁੱਲ ਮਿਹਨਤਕਸ਼ ਲੋਕਾਂ ਨੂੰ ਹੋਰ ਨਿਚੋੜਨ ਲਈ ਇੱਕ ਸਾਲ ਪਹਿਲਾਂ ਅੱਜ ਦੇ ਦਿਨ ਨਵੇਂ ਕਾਲੇ ਖੇਤੀ ਕਾਨੂੰਨਾਂ ਨੂੰ ਲੋਕਾਂ ਸਿਰ ਧੱਕੇ ਨਾਲ ਮੜ ਦਿੱਤਾ ਸੀ ਨਵੇਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੁੱਚੇ ਦੇਸ ਦੇ ਕਿਸਾਨਾਂ-ਮਜ਼ਦੂਰਾਂ ਅਤੇ ਕੁੱਲ ਕਿਰਤੀ ਵਰਗਾਂ ਵੱਲੋਂ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਮੋਦੀ ਸਰਕਾਰ ਕਾਰਪੋਰੇਟ ਪੱਖੀ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਲਈ ਬਜਿੱਦ ਹੈ ਅਤੇ ਸਾਮਰਾਜੀ ਹਿੱਤਾਂ ਅਤੇ ਕਾਰਪੋਰੇਟ ਵਫਾਦਾਰੀ ਲਈ ਕਿਸੇ ਵੀ ਹੱਦ ਤਕ ਜਾਣ ਦਾ ਪ੍ਰਭਾਵ ਵਿਖਾ ਰਹੀ ਹੈ ਅਤੇ ਕੋਰੋਨਾ ਬਿਮਾਰੀ ਦੀ ਆੜ ਵਿੱਚ ਆਰਥਿਕ ਸੁਧਾਰਾਂ ਦੇ ਨਾਮ ਤੇ ਸਮੁੱਚੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਕੋਰੋਨਾ ਬਿਮਾਰੀ ਨੂੰ ਹੱਥ ਆਏ ਮੌਕੇ ਵਜੋਂ ਵਰਤਿਆ ਜਾ ਰਿਹਾ ਹੈ ਕੋਰੋਨਾ ਸੰਕਟ ਦੌਰਾਨ ਮੁਲਕ ਦੇ ਕਾਰਪੋਰੇਟ ਘਰਾਣਿਆਂ ਦੀ ਆਮਦਨ ਛੜੱਪੇ ਮਾਰਕੇ ਵਧ ਰਹੀ ਹੈ ਪਰ ਦੇਸ ਦੇ ਕੁੱਲ ਕਿਰਤੀ ਲੋਕਾਂ ਨੂੰ ਰੋਜ਼ੀ ਰੋਟੀ ਲਈ ਸੌ-ਸੌ ਪਾਪੜ ਵੇਲਣੇ ਪੈ ਰਹੇ ਹਨ,। ਆਗੂਆਂ ਮੰਗ ਕੀਤੀ ਕਿ ਨਵੇਂ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਕੀਤਾ ਜਾਵੇ। ਨਵੇਂ ਕਾਲੇ ਕਿਰਤ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ,ਸਮੂਹ ਜਨਤਕ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ,ਨਵੀਂ ਕੌਮੀ ਸਿੱਖਿਆ ਨੀਤੀ ਰੱਦ ਕੀਤੀ ਜਾਵੇ,ਕੋਰੋਨਾ ਤੋਂ ਪੀਡ਼ਤ ਲੋਕਾਂ ਦੇ ਇਲਾਜ ਲਈ  ਦਵਾਈਆਂ, ਆਕਸੀਜਨ, ਵੈਂਟੀਲੇਟਰਾਂ ਅਤੇ ਹੋਰ ਸਰਕਾਰੀ ਸਿਹਤ ਸਹੂਲਤਾਂ ਦੇ ਪਿੰਡ ਪੱਧਰ ਤੱਕ ਢੁੱਕਵੇਂ ਪ੍ਰਬੰਧ ਕੀਤੇ ਜਾਣ, ਸਭਨਾਂ ਲੋੜਵੰਦਾਂ ਨੂੰ ਸਰਵ-ਜਨਤਕ ਵੰਡ ਪ੍ਰਣਾਲੀ ਰਾਹੀਂ ਸਸਤਾ ਰਾਸ਼ਨ ਮੁਹੱਈਆ ਕਰਵਾਇਆ ਜਾਵੇ।
ਇਸ ਆਰਟੀਕਲ ਤੇ ਤੁਹਾਡੀ ਟਿੱਪਣੀ