ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਰੁੱਖਾਂ ਦੀ ਬੇਤਹਾਸ਼ਾ ਕਟਾਈ ਨਾਲ ਅਜੋਕਾ ਮਨੁੱਖ ਚਿੰਤਾਜਨਕ ਅਤੇ ਛੋਟੀ ਜਿੰਦਗੀ ਜੀਅ ਰਿਹਾ ਹੈ- ਗੁਰਿੰਦਰ ਗੋਰਾ

June 09, 2021 10:38 PM
ਰਾਮਪੁਰਾ ਫੂਲ 9 ਜੂਨ (ਕੁਲਜੀਤ ਸਿੰਘ ਢੀਂਗਰਾ/ਪ੍ਦੀਪ ਸ਼ਰਮਾਂ) : ਅੱਜ ਵਾਤਾਵਰਣ ਦਿਵਸ ਮੌਕੇ ਪ੍ਰਦੂਸ਼ਿਤ ਹੋ ਰਹੇ ਜਲਵਾਯੂ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਟ੍ਰੈਫਿਕ ਇੰਚਾਰਜ ਰਾਮਪੁਰਾ ਗੁਰਿੰਦਰ ਸਿੰਘ ਗੋਰਾ ਅਤੇ ਏ.ਐਸ.ਆਈ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਟ੍ਰੈਫਿਕ ਮੁਲਾਜਮਾਂ ਵੱਲੋਂ ਮੌੜ ਚੌਂਕ ਰਾਮਪੁਰਾ ਵਿਖੇ ਨਿੰਮ ਦੇ ਪੌਦੇ ਲਗਾਏ ਗਏ। ਜਾਣਕਾਰੀ ਦਿੰਦਿਆਂ ਗੁਰਿੰਦਰ ਸਿੰਘ ਗੋਰਾ ਨੇ ਦੱਸਿਆ ਕਿ ਅੱਤ ਦੀ ਪੈ ਰਹੀ ਗਰਮੀ ਅਤੇ ਆਕਸੀਜਨ ਦੀ ਆ ਰਹੀ ਕਮੀ ਤੋਂ ਨਿਜਾਤ ਪਾਉਣ ਲਈ ਬਿਮਾਰੀ ਰਹਿਤ ਅਤੇ ਤੰਦਰੁਸਤ ਜਿੰਦਗੀ ਜਿਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਛਾਂਦਾਰ ਅਤੇ ਫਲਦਾਰ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉੁਸ ਤੋਂ ਜਿਆਦਾ ਉਨਾਂ ਦੀ ਸਮੇਂ ਸਿਰ ਸਾਂਭ ਸੰਭਾਲ ਜਰੂਰੀ ਹੈ। ਉਨਾਂ ਚਿੰਤਾਂ ਜ਼ਾਹਿਰ ਕਰਦਿਆਂ ਕਿਹਾ ਕਿ ਰੁੱਖਾਂ ਦੀ ਹੋ ਰਹੀ ਬੇਤਹਾਸ਼ਾ ਕਟਾਈ ਨਾਲ ਅੱਜ ਦਾ ਮਨੁੱਖ ਚਿੰਤਾਜਨਕ ਅਤੇ ਬਹੁਤ ਛੋਟੀ ਜਿੰਦਗੀ ਜੀ ਰਿਹਾ ਹੈ ਅਤੇ ਰੁੱਖਾਂ ਬਿਨਾਂ ਮਨੁੱਖ ਦੀ ਜਿੰਦਗੀ ਅਧੂਰੀ ਹੈ। ਉਨਾਂ ਕਿਹਾ ਕਿ ਜੇ ਅਸੀਂ ਰੁੱਖ ਲਗਾਉਣ ਅਤੇ ਇਹਨਾਂ ਦੀ ਸਾਂਭ ਸੰਭਾਲ ਪ੍ਰਤੀ ਅਵੇਸਲੇ ਰਹੇ ਤਾਂ ਆਉਣ ਵਾਲਾ ਸਮਾਂ ਸਾਡੇ ਸਾਰਿਆਂ ਲਈ ਹੋਰ ਵੀ ਘਾਤਕ ਹੋ ਸਕਦਾ ਹੈ। ਇਸ ਮੌਕੇ ਬਲਵੰਤ ਸਿੰਘ, ਹਰਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਇਸ ਆਰਟੀਕਲ ਤੇ ਤੁਹਾਡੀ ਟਿੱਪਣੀ