ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਚੰਡੀਗੜ੍ਹ

ਹਰਿਆਣਾ ਦੇ ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ ਨੇ ਠੇਕੇ 'ਤੇ ਲੱਗੇ ਕਰਮਚਾਰੀਆਂ ਨੂੰ ਪਰੇਸ਼ਾਨ ਕਰਨ ਦੇ ਮਾਮਾਲੇ ਵਿਚ ਹਿਸਾਰ ਮਹਿਲਾ ਆਈਟੀਆਈ ਦੇ ਪ੍ਰਿੰਸੀਪਲ ਜੋਗੇਂਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਦੇ ਆਦੇਸ਼ ਦਿੱਤੇ

June 09, 2021 10:51 PM

ਚੰਡੀਗੜ੍ਹ 9 ਜੂਨ (ਬਿਊਰੋ) - ਹਰਿਆਣਾ ਦੇ ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਮੰਤਰੀ ਮੂਲਚੰਦ ਸ਼ਰਮਾ ਨੇ ਠੇਕੇ 'ਤੇ ਲੱਗੇ ਕਰਮਚਾਰੀਆਂ ਦਾ ਈਪੀਐਫ ਤੇ ਈਐਸਆਈ ਕੱਟਣ ਵਿਚ ਕੋਤਾਹੀ ਵਰਤਣ ਅਤੇ ਮਹਿਲਾ ਸਡਾਈ ਕਰਮਚਾਰੀ ਨੂੰ ਪਰੇਸ਼ਾਨ ਕਰਨ ਦੇ ਮਾਮਾਲੇ ਵਿਚ ਹਿਸਾਰ ਮਹਿਲਾ ਆਈਟੀਆਈ ਦੇ ਪ੍ਰਿੰਸੀਪਲ ਜੋਗੇਂਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ, ਮੈਨ ਪਾਵਰ ਸਪਲਾਈ ਏਜੰਸੀ ਮੈਸਰਸ ਗਿੱਲ ਇੰਟਰਪ੍ਰਾਈਜੇਜ ਦੇ ਪ੍ਰਤੀ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

            ਸ੍ਰੀ ਮੂਲਚੰਦ ਸ਼ਰਮਾ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਦਸਿਆ ਕਿ ਪ੍ਰਿੰਸੀਪਲ ਦੇ ਖਿਲਾਫ ਹੋਈ ਸ਼ਿਕਾਇਤ ਦੀ ਬਕਾਇਦਾ ਜਾਂਚ ਕਰਵਾਈ ਗਈ ਹੈ, ਜਿਸ ਵਿਚ ਦੋਸ਼ ਸਾਬਤ ਹੋ ਚੁੱਕੇ ਹਨ ਅਤੇ ਇਸ ਸਬੰਧ ਵਿਚ ਜਾਂਚ ਰਿਪੋਰਟ ਮਹੀਨਭਰ ਤੋਂ ਲੰਬਿਤ ਸੀ।

            ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਮੰਤਰੀ ਨੇ ਕਿਹਾ ਕਿ ਕਈ ਆਈਟੀਆਈ ਵਿਚ ਈਐਸਆਈ ਅਤੇ ਈਪੀਐਫ ਦਾ ਪੈਸਾ ਜਮ੍ਹਾ ਕਰਵਾਉਣ ਦੀ ਸ਼ਿਕਾਇਤਾਂ ਮਿਲੀਆਂ ਹਨ। ਨਾਲ ਹੀ ਠੇਕੇ 'ਤੇ ਲੱਗੇ ਕਰਮਚਾਰੀਆਂ, ਖਾਸਕਰ ਸਫਾਈ ਕਰਮਚਾਰੀਆਂ ਨੂੰ ਡੀਸੀ ਰੇਟ ਤੋਂ ਘੱਟ ਤਨਖਾਹ ਦੇਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾ ਦੀ ਚੀਜਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

            ਮੀਟਿੰਗ ਵਿਚ ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਮਹਾਨਿਦੇਸ਼ਕ ਪੀਸੀ ਮੀਣਾ ਅਤੇ ਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਦੇ ਮਿਸ਼ਨ ਨਿਦੇਸ਼ਕ ਅਨੰਤ ਪ੍ਰਕਾਸ਼ ਪਾਂਡੇ ਵੀ ਮੌਜੂਦ ਰਹੇ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ