ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਚੰਡੀਗੜ੍ਹ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

June 09, 2021 10:53 PM

ਚੰਡੀਗੜ੍ਹ 9 ਜੂਨ (ਬਿਊਰੋ) - ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਪੱਤਰ ਮੰਗੇ ਹਨ। ਯੋਗ ਖਿਡਾਰੀ 25 ਜੁਲਾਈ, 2021 ਤਕ ਸਬੰਧਿਤ ਜਿਲ੍ਹਾ ਖੇਡ ਅਤੇ ਯੁਵਾ ਪੋ੍ਰਗ੍ਰਾਮ ਅਧਿਕਾਰੀ ਦੇ ਦਫਤਰ ਵਿਚ ਲਗਦ ਪੁਰਸਕਾਰ ਲਈ ਬਿਨੈ ਕਰ ਸਕਦੇ ਹਨ।

            ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦਸਿਆ ਕਿ ਨਗਦ ਪੁਰਸਕਾਰ ਪ੍ਰਾਪਤ ਕਰਨ ਲਈ ਖਿਡਾਰੀ ਦੀ ਖੇਡ ਉਪਲਬਧੀ 1 ਅਪ੍ਰੈਲ, 2020 ਤੋਂ 31 ਮਾਰਚ, 2021 ਦੇ ਵਿਚ ਦੀ ਹੋਣੀ ਚਾਹੀਦੀ ਹੈ ਅਤੇ ਬਿਨੈ ਨਿਰਧਾਰਤ ਫਾਰਮ ਜੋ ਕਿ ਵਿਭਾਗ ਦੀ ਵੈਬਸਾਇਟ haryanasports.gov.in 'ਤੇ ਉਪਲਬਧ ਹਨ, ਵਿਚ ਹੋਣਾ ਚਾਹੀਦਾ ਹੈ। ਬਿਨੈ ਦੇ ਨਾਲ ਖਿਡਾਰੀ ਨੁੰ ਖੇਡ ਉਪਲਬਧੀਆਂ ਨਾਲ ਸਬੰਧਿਤ ਦਸਤਾਵੇਜਾਂ ਦੀ ਤਸਦੀਕ ਕਾਪੀਆਂ ਵੀ ਅਟੈਚ ਕਰਨੀ ਹੋਣਗੀਆਂ।

            ਉਨ੍ਹਾਂ ਨੇ ਦਸਿਆ ਕਿ ਖਿਡਾਰੀ ਹਰਿਆਣਾ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਇਸ ਦਾ ਪ੍ਰਮਾਣ ਵੀ ਬਿਨੈ ਦੇ ਨਾਲ ਅਟੈਚ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਦਸਿਆ ਕਿ ਯੋਗ ਖਿਡਾਰੀ ਵੱਲੋਂ ਸਬੰਧਿਤ ਕੌਮਾਂਤਰੀ ਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਸਬੰਧ ਵਿਚ ਦਿੱਤੇ ਗਏ ਪ੍ਰਮਾਣ ਪੱਤਰਾਂ ਦੀ ਫੋਟੋ ਕਾਪੀਆਂ ਬਿਨੇ ਪੱਤਰ ਦੇ ਨਾਲ-ਨਾਲ ਕੌਮੀ ਮੁਕਾਬਲਿਆਂ ਵਿਚ ਸੂਬੇ ਵੱਲੋਂ ਭਾਗੀਦਾਰੀ ਕੀਤੇ ਜਾਣ ਸਬੰਧਿਤ ਪ੍ਰਮਾਣ ਪੱਤਰ/ਦਸਤਾਵੇਜ ਵੀ ਬਿਨੈ ਦੇ ਨਾਲ-ਨਾਲ ਜਮ੍ਹਾ ਕਰਵਾਉਣੇ ਹੋਣਗੇ। ਉਨ੍ਹਾਂ ਨੇ ਕਿਹਾ ਕਿ ਬਿਨੈ ਪੱਤਰ ਦੇ ਨਾਲ ਜਨਮ ਪ੍ਰਮਾਣ ਪੱਤਰ, ਬੈਂਕ ਖਾਤੇ ਦੇ ਪਹਿਲੇ ਪੇਜ ਦੀ ਫੋਟੋਕਾਪੀ ਜਿਸ 'ਤੇ ਖਾਤਾ ਨੰਬਰ ਤੇ ਆਈਐਫਐਸਸੀ ਕੋਡ ਹੋਵੇ, ਪੈਨ ਕਾਰਡ ਤੇ ਆਧਾਰ ਕਾਰਡ ਦੀ ਫੋਟੋਕਾਪੀ ਅਟੈਚ ਹੋਣੀ ਚਾਹੀਦੀ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ