ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਗ੍ਰਾਮ ਪੰਚਾਇਤ ਧਿਆਨਪੁਰ ਵਿਕਾਸ ਕਾਰਜਾਂ ਵਿਚ ਮੋਹਰੀ

June 09, 2021 10:58 PM
ਪਿੰਡ ਧਿਆਨਪੁਰ ਵਿਖੇ ਉਸਾਰਿਆਂ ਗਿਆ ਸਮੂਹਿਕ ਪਖਾਨੇ ਦਾ ਦ੍ਰਿਸ਼।

ਗੁਰਦਾਸਪੁਰ 9 ਜੂਨ (ਬਿਊਰੋ) ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਵਿਖੇ ਹਲਕੇ ਦੇ ਸਰਬਪੱਖੀ ਵਿਕਾਸ ਦੀ ਹਾਮੀ ਭਰਦਾ ਪ੍ਰਸਿੱਧ ਧਾਰਮਿਕ ਕਸਬਾ ਧਿਆਨਪੁਰ, ਜਿਥੇ ਸਰਪੰਚ ਪਰਮਸੁਨੀਲ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਚਹੁਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ।

ਕਸਬੇ ਧਿਆਨਪੁਰ ਵਿਖੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਸਰਪੰਚ ਪਰਮਸੁਨੀਲ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਹਿਯੋਗ ਨਾਲ ਲੋਕਾਂ ਦੀ ਸਹੂਲਤ ਲਈ ਸਮੂਹਿਕ ਪਖਾਨਾ (ਸੀਐਸਸੀ-ਕਮਿਊਨਿਟੀ ਸੈਨੇਟਰੀ ਕੰਪਲੈਕਸ) ਦੀ ਉਸਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਤਿੰਨ ਮਹਿਨਿਆਂ ਵਿਚ 2 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰ ਪਖਾਨੇ ਉਸਾਰੇ ਗਏ ਹਨ। ਪਖਾਨੇ ਦਾ ਹਮੇਸ਼ਾ ਉਪਯੋਗ, ਜਨ-ਜਨ ਰੱਖੇ ਨਿਰੋਗ’ ਦੀ ਗੱਲ ਕਰਦਿਆਂ ਸਰਪੰਚ ਪਰਮਸੁਨੀਲ ਨੇ ਦੱਸਿਆ ਕਿ ਵਾਤਾਵਰਣ ਸਾਫ-ਸੁਥਰਾ ਰੱਖਣ ਲਈ ਸਾਰਿਆਂ ਨੂੰ ਰਲ ਕੇ ਯਤਨ ਕਰਨੇ ਚਾਹੀਦੇ ਹਨ ਅਤੇ ਸਵੱਛ ਵਾਤਾਵਰਣ, ਚੰਗੀ ਸਿਹਤ ਤੇ ਤੰਦਰੁਸਤੀ ਲਈ ਬਹੁਤ ਜਰੂਰੀ ਹੈ।

ਉਨਾਂ ਅੱਗੇ ਦੱਸਿਆ ਕਿ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਲਕੇ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਹਲਕੇ ਅੰਦਰ ਖੇਡ ਸਟੇਡੀਅਮ, ਸੁੰਦਰ ਪਾਰਕ, ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ, ਸੋਲਿਡ ਵੇਸਟਮੈਂਟ ਪ੍ਰੋਜੈਕਟ ਸਮੇਤ ਵੱਖ-ਵੱਖ ਸਰਬਪੱਖੀ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਗਏ ਹਨ ਅਤੇ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਉਣ ਲਈ ਵਿਸ਼ੇਸ ਉਪਰਾਲੇ ਵਿੱਢੇ ਗਏ ਹਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ