ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਪੰਜਾਬ ਸਿੱਖਿਆ ਦੇ ਖੇਤਰ ਵਿੱਚ ਭਾਰਤ ਦਾ ਨੰਬਰ 1 ਸੂਬਾ ਬਣਿਆ

June 09, 2021 11:10 PM

ਗੁਰਦਾਸਪੁਰ 9 ਜੂਨ (ਬਿਊਰੋ) ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ।

 ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸੈ.ਸਿੱ./ ਐਲੀ: ਸਿੱ: ਹਰਪਾਲ ਸਿੰਘ ਸੰਧਾਵਾਲੀਆ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ।

ਇਸ ਦੌਰਾਨ ਡਿਪਟੀ ਡੀ.ਈ.ਓ. (ਸ) ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ। ਇਸ ਮੌਕੇ ਡਿਪਟੀ ਡੀ.ਈ.ਓ. (ਐਲੀ:) ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਉਸ ਤੋਂ ਚੌਗੁਣੀ ਖੁਸ਼ੀ ਹੋਈ ਹੈ ਕਿਉਂਕਿ ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ