ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਵਿਸ਼ਵ ਵਾਤਾਵਰਣ ਦਿਵਸ ਮੌਕੇ ਫਤਿਹ ਕਾਲਜ ਦੀਆਂ ਵਿਦਿਆਰਥਣਾਂ ਨੇ ਰੁੱਖ ਲਗਾਏ ਤੇ ਪੋਸਟਰ ਬਣਾਏ

June 10, 2021 10:59 PM
ਵਿਦਿਆਰਥਣਾਂ ਵੱਲੋਂ ਬਣਾਈਆਂ ਪੇਟਿੰਗਜ ਦਿਖਾਉਣ ਮੌਕੇ।

ਰਾਮਪੁਰਾ ਫੂਲ 10 ਜੂਨ (ਕੁਲਜੀਤ ਢੀਂਗਰਾ/ਭਾਰਤ ਭੂਸ਼ਣ): ਪੰਜਾਬੀ ਯੂਨੀਵਰਸਿਟੀ ਪਟਿਆਲਾ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤੇ .ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਚੰਗੀਆਂ ਪਿਰਤਾਂ ਪਾਈਆਂ। ਉਨਾਂ ਕਰੋਨਾਂ ਮਹਾਂਮਾਰੀ ਦੌਰਾਨ ਜਿੱਥੇ ਆਪਣੇ ਆਪਣੇ ਘਰਾਂ, ਗਲੀਆਂ, ਮੁਹੱਲਿਆਂ ਤੇ ਖੇਤਾਂ ਵਿੱਚ ਰੁੱਖ ਲਗਾ ਕੇ ਆਪਣੀਆਂ ਆਨਲਾਈਨ ਫੋਟੋਆਂ ਸ਼ੇਅਰ ਕੀਤੀਆਂ ਉੱਥੇ ਕਈ ਵਲੰਟੀਅਰਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਪੋਸਟਰ ਬਣਾ ਕੇ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਪ੍ਰੇਰਿਤ ਕੀਤਾ। ਕਈ ਵਲੰਟੀਅਰਾਂ ਨੇ ਵਾਤਾਵਰਣ ਬਚਾਉਣ ਲਈ ਧਰਤੀ, ਪਾਣੀ, ਹਵਾ, ਪ੍ਰਦੂਸ਼ਨ ਨੂੰ ਰੋਕਣ ਸੰਬੰਧੀ ਕਵਿਤਾਵਾਂ ਵੀ ਲਿਖੀਆਂ। ਉਕਤ ਤਰਾਂ ਦੀਆਂ ਉਸਾਰੂ ਕਿਰਿਆਵਾਂ ਕਰਕੇ ਜਿੱਥੇ ਉਨਾਂ ਦੀ ਇਲਾਕੇ ਵਿੱਚ ਖੂਬ ਪ੍ਰਸ਼ੰਸਾ ਹੋ ਰਹੀਂ ਹੈ। ਜਿਸ ਕਾਰਨ ਸਮੂਹ ਕਾਲਜ ਸਟਾਫ ਪ੍ਰੋਗਰਾਮ ਅਫਸਰਾਂ ਸਮੇਤ ਸੰਸਥਾ ਦੇ ਚੇਅਰਮੈਨ ਐਸ.ਐਸ.ਚੱਠਾ ਨੇ ਵਲੰਟੀਅਰਾਂ ਦੀ ਇਸ ਤਰਾਂ ਦੀ ਸੇਵਾ ਭਾਵਨਾ ਨੂੰ ਸਿਜਦਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਮਾਰਗ ਦਰਸ਼ਕ ਲਈ ਸੇਵਾ ਭਾਵਨਾ ਤੇ ਕੁਦਰਤ ਪ੍ਰਤੀ ਪਿਆਰ ਅਤੀ ਜਰੂਰੀ ਹੈ। ਉਨਾਂ ਸਮੂਹ ਵਿਦਿਆਰਥੀਆਂ ਨੂੰ ਵਾਤਾਵਰਣ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਵਾਤਾਵਰਣ ਨੂੰ ਸਾਫ ਸੁਥਰਾ ਰੱਖ ਕੇ ਜੀਵਨ ਜਿਉਣ ਦੀ ਗੱਲ ਆਖੀ। ਇਸ ਮੌਕੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਕੁਮਾਰੀ ਸ਼ੈਲਜਾ, ਸੰਦੀਪ ਕੌਰ, ਮਨਪ੍ਰੀਤ ਕੌਰ, ਰੀਤੂ ਤਾਇਲ ਸਮੇਤ ਸਮੂਹ ਸਟਾਫ ਨੇ ਵਲੰਟੀਅਰਾਂ ਦੇ ਕੰਮਾਂ ਦੀ ਸਲਾਘਾ ਕੀਤੀ। 

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ