ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਸਿਹਤ ਵਿਭਾਗ ਵੱਲੋਂ ਜੂਨ ਮਹੀਨਾ ਮਲੇਰੀਆ ਵਿਰੋਧੀ ਮਨਾਇਆ ਜਾ ਰਿਹਾ-ਐਸ.ਡੀ.ਐਮ

June 10, 2021 11:07 PM
ਐਸ.ਡੀ.ਐਮ ਨਵਦੀਪ ਕੁਮਾਰ ਪੋਸਟਰ ਰਿਲੀਜ ਕਰਦੇ ਹੋਏ।

ਰਾਮਪੁਰਾ ਫੂਲ 10 ਜੂਨ(ਕੁਲਜੀਤ ਢੀਂਗਰਾ/ਪ੍ਦੀਪ ਸ਼ਰਮਾਂ): ਸਿਹਤ ਵਿਭਾਗ ਜਿੱਥੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਲੜ ਰਿਹਾ ਹੈ ਉੱਥੇ ਹੀ ਜੂਨ ਮਹੀਨਾ ਮਲੇਰੀਆ ਵਿਰੋਧੀ ਵੀ ਮਨਾ ਰਿਹਾ ਹੈ। ਇਸ ਮਹੀਨੇ ਐਨਾਫਲੀਜ ਮੱਛਰਾਂ ਦੇ ਪਨਪਣ ਦਾ ਸੀਜਨ ਸੁਰੂ ਹੋ ਜਾਂਦਾ ਹੈ। ਇਹ ਮੱਛਰ ਸਾਫ ਪਾਣੀ ਉਪਰ ਪੈਦਾ ਹੁੰਦਾ ਹੈ ਇਸ ਲਈ ਘਰਾਂ ਵਿੱਚ, ਦਫਤਰਾਂ ਵਿਚ, ਧਾਰਮਿਕ ਸਥਾਨਾਂ ਆਦਿ ਦੇ ਹਰ ਪਾਣੀ ਵਾਲੇ ਬਰਤਨਾਂ ਨੂੰ ਹਫਤੇ ਤੋਂ ਪਹਿਲਾਂ ਖਾਲੀ ਕਰ ਕੇ ਸੁਕਾਉਣਾ ਬਹੁਤ ਜਰੂਰੀ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ਫੂਲ ਨਵਦੀਪ ਕੁਮਾਰ ਨੇ ਮਲੇਰੀਆ ਵਿਰੋਧੀ ਜਾਗਰੂਕ ਕਰਨ ਲਈ ਪੋਸਟਰ ਰਿਲੀਜ ਕਰਦਿਆਂ ਕੀਤਾ। ਉਨਾਂ ਵੱਖ-ਵੱਖ ਮਹਿਕਮਿਆਂ ਦੇ ਦਫਤਰ ਆਦਿ ਇਮਾਰਤਾਂ ਵਿਚਲੇ ਹਰ ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖਣ ਅਤੇ ਹਫਤੇ ਤੋਂ ਪਹਿਲਾਂ ਖਾਲੀ ਕਰਕੇ ਸੁਕਾਉਣ, ਦਫਤਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਹਨਾਂ ਨਗਰ ਪੰਚਾਇਤਾਂ, ਕਲੱਬਾਂ, ਮੋਹਤਬਰ ਲੋਕਾਂ ਨੂੰ ਮੱਛਰਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਇਸ ਮੌਕੇ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਨਾਹਰਾ ਵੀ ਦਿੱਤਾ ਹੈ ‘ਫਰਾਈ ਡੇ ਡਰਾਈ ਡੇ’ ਭਾਵ ਹਰੇਕ ਸੱੁਕਰਵਾਰ ਨੂੰ ਹਰ ਪਾਣੀ ਵਾਲਾ ਬਰਤਨ ਖਾਲੀ ਕਰਕੇ ਸੁਕਾਉਣਾ ਬਹੁਤ ਜਰੂਰੀ ਹੈ। ਉਨਾਂ ਦੱਸਿਆ ਕਿ ਕੋਈ ਵੀ ਬੁਖਾਰ ਖਤਰਨਾਕ ਸਿੱਧ ਹੋ ਸਕਦਾ ਹੈ। ਬੁਖਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਤੋਂ ਖੂਨ ਦੀ ਜਾਂਚ ਕਰਵਾ ਕੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਨਿਰੋਗ ਰਿਹਾ ਜਾ ਸਕੇ। ਇਸ ਮੌਕੇ ਸੀਨੀਅਰ ਸਹਾਇਕ ਗੁਰਪ੍ਰੀਤ ਸਿੰਘ, ਯੂਨੀਅਨ ਸਹਾਇਕ ਗੁਰਸੇਵਕ ਸਿੰਘ, ਮਲਟੀਪਰਪਜ ਹੈਲਥ ਵਰਕਰ ਜਸਵਿੰਦਰ ਸਿੰਘ ਡਿੱਖ, ਨਰਪਿੰਦਰ ਸਿੰਘ ਗਿੱਲ ਅਤੇ ਬਰੀਡਿੰਗ ਚੈਕਰ ਸੰਸਾਰ ਸਿੰਘ ਵੀ ਮੌਜੂਦ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ