ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਚੰਡੀਗੜ੍ਹ

ਓਲੰਪਿਕ ਮੈਡਲ ਜੇਤੂ ਪਹਿਲਵਾਨ ਰਵੀ ਦਹਿਆ ਦਾ ਪਰਿਵਾਰ ਮੁੱਖ ਮੰਤਰੀ ਨਾਲ ਮਿਲਿਆ

August 09, 2021 11:46 PM

ਚੰਡੀਗੜ੍ਹ 9 ਅਗਸਤ (ਬਿਉਰੋ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਆਪਣੇ ਨਿਵਾਸ 'ਤੇ ਪਹਿਲਵਾਨ ਰਵੀ ਦਹਿਆ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦਹਿਆ ਨੇ ਟੋਕਿਓ ਓਲੰਪਿਕ 2020 ਵਿਚ ਸਿਲਵਰ ਮੈਡਲ ਜਿਤਿਆ ਹੈ। ਜਿਲ੍ਹਾ ਸੋਨੀਪਤ ਦੇ ਨਾਹਰੀ ਪਿੰਡ ਦੇ ਲੋਕਾਂ ਤੇ ਨੁਮਾਇੰਦਿਆਂ ਅਤੇ ਰਵੀ ਦਹਿਆ ਦੇ ਪਰਿਵਾਰ ਨੇ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਇਆ।

            ਸ੍ਰੀ ਮਨੋਹਰ ਲਾਲ ਨੇ ਪਹਿਲਵਾਨ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਮੌਕੇ 'ਤੇ ਹੀ ਖੇਤਰ ਦੀ ਕਈ ਸਮਸਿਆਵਾਂ ਦਾ ਹੱਲ ਵੀ ਕੀਤਾ। ਪਿੰਡ ਦੇ ਨੁਮਾਇੰਦਿਆਂ ਨੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਨ ਕਰਨ ਦੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ 'ਤੇ ਰਵੀ ਦਹਿਆ ਦੇ ਪਿਤਾ ਰਾਕੇਸ਼, ਚਾਚਾ ਮੁਕੇਸ਼ ਦਹਿਆ, ਪਿੰਡ ਪੰਚਾਇਤ ਦੇ ਮੈਂਬਰ ਅਤੇ ਨਾਹਰੀ ਪਿੰਡ ਦੇ ਸਾਬਕਾ ਸਰਪੰਚ ਸਮੇਤ ਪਰਿਵਾਰ ਦੇ ਹੋਰ ਮੈਂਬਰ ਮੌਜੂਦ ਸਨ। ਉਨ੍ਹਾਂ ਦੇ ਪਰਿਵਾਰ ਅਤੇ ਗ੍ਰਾਮ ਨੂਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਪਿੰਡ ਨਾਹਰੀ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਮੁੱਖ ਮੰਤਰੀ ਨੇ ਤੁਰੰਤ ਸਵੀਕਾਰ ਕਰ ਲਿਆ।

ਇਸ ਦੇ ਬਾਅਦ ਪਿੰਡ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਪੇਸ਼ ਕੀਤਾ ਜਿਸ ਵਿਚ ਖੇਤਰ ਦੇ ਲੋਕਾਂ  ਦੀ ਸ਼ਿਕਾਇਤਾਂ ਨੂੰ ਸੂਚੀਬੱਧ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਤੁਰੰਤ ਸ਼ਿਕਾਇਤਾਂ 'ਤੇ ਐਕਸ਼ਨ ਲੈਂਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਹੱਲ ਕਰਨ ਨੂੰ ਕਿਹਾ। ਖੇਤਰ ਵਿਚ ਜਲ ਨਿਕਾਸੀ ਦੀ ਸਮਸਿਆ ਦੇ ਬਾਰੇ ਵਿਚ ਮੁੱਖ ਮੰਤਰੀ ਨੇ ਮੌਕੇ 'ਤੇ  ਹੀ ਸੋਨੀਪਤ ਦੇ ਡਿਪਟੀ ਕਮਿਸ਼ਨਰ ਨਾਲ ਗਲ ਕੀਤੀ ਅਤੇ ਮਾਮਲੇ ਦਾ ਤੁਰੰਤ ਹੱਲ ਕਰਨ ਨੂੰ ਕਿਹਾ। ਨੁਮਾਇੰਦਿਆਂ ਨੇ ਮੁੱਖ ਮੰਤਰੀ ਤੋਂ ਮੰਗ ਪੱਤਰ ਵਿਚ ਆਪਣੇ ਪਿੰਡ ਵਿਚ ਆਦਰਸ਼ ਸੰਸਕ੍ਰਿਤ ਸਕੂਲ ਖੋਲਣ ਦੀ ਅਪੀਲ ਕੀਤੀ ਜਿਸ ਨੂੰ ਮੁੱਖ ਮੰਤਰੀ ਨੇ ਮੌਕੇ 'ਤੇ ਹੀ ਮੰਜੂਰ ਕਰ ਲਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪਿੰਡ ਵਿਚ ਸਵੱਧ ਪੇਯਜਲ ਕਾਫੀ ਗਿਣਤੀ ਵਿਚ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਖੇਤਰ ਦੇ ਮੁਦਿਆਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਹੱਲ ਕਰਨ ਨੂੰ ਕਿਹਾ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ