ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਪੰਜਾਬ

ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਵਿਖੇ ਪੁਲਿਸ ਅਤੇ ਫੌਜ ਦੀ ਤਿਆਰੀ ਲਈ ਕੈਂਪ ਦੀ ਸੁਰੂਆਤ

August 12, 2021 12:07 AM

ਰਾਮਪੁਰਾ ਫੂਲ 12 ਅਗਸਤ (ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ) : ਮਾਤਾ ਸੁੰਦਰੀ ਗਰਲਜ ਗਰੁੱਪ ਆਫ ਇੰਸਟੀਚਿਊਸ਼ਨਜ ਢੱਡੇ ਬਠਿੰਡਾ ਵਿਖੇ ਪੰਜਾਬ ਪੁਲਸ ਦੀ ਅਤੇ ਫੌਜ ਦੀ ਭਰਤੀ ਲਈ 5 ਅਗਸਤ ਤੋ ਕੈਂਪ ਦੀ ਸੁਰੂਆਤ ਕਰ ਦਿੱਤੀ ਗਈ ਹੈ। ਇਸ ਸੰਬੰਧੀ ਮਾਤਾ ਸੁੰਦਰੀ ਗਰੁੱਪ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਐਮ.ਡੀ ਗੁਰਬਿੰਦਰ ਸਿੰਘ ਬੱਲੀ ਨੇ ਦੱਸਿਆ ਕਿ ਮਾਤਾ ਸੁੰਦਰੀ ਸੰਸਥਾ ਵੱਲੋਂ ਇਲਾਕੇ ਦੀ ਮੰਗ ਨੂੰ ਮੁੱਖ ਰੱਖਦਿਆ ਧੀਆਂ ਲਈ ਇਸ ਸਪੈਸ਼ਲ ਕੈਂਪ ਦੀ ਸੁਰੂਆਤ ਕੀਤੀ ਗਈ ਹੈ। ਉਨਾ ਦੱਸਆ ਕਿ ਇਹ ਕੈਂਪ ਸੂਬੇਦਾਰ ਜੁਗਰਾਜ ਸਿੰਘ ਅਤੇ ਹੌਲਦਾਰ ਸੱਤਪਾਲ ਸਿੰਘ ਦੀ ਦੇਖ ਰੇਖ ਹੇਠ ਚੱਲ ਰਿਹਾ ਹੈ। ਇਸ ਕੈਂਪ ਵਿੱਚ ਧੀਆਂ ਦੇ ਰਹਿਣ ਲਈ ਹੋਸਟਲ ਦਾ ਖਾਸ ਪ੍ਰਬੰਧ ਹੈ ਅਤੇ ਫਿਜੀਕਲ ਫਿਟਨਸ ਲਈ 400 ਮੀਟਰ ਦਾ ਟਰੈਕ ਦਾ ਪ੍ਰਬੰਧ ਹੈ। ਹਰ ਕਿਸਮ ਦੇ ਆਪਟੀਕਲ ਮੌਜੂਦ ਹਨ ਜੋ ਕਿ ਬੱਚੇ ਦੀ ਫਿਟਨਸ ਵਾਸਤੇ ਸਹਾਇਕ ਹੁੰਦੇ ਹਨ ਅਤੇ ਇੱਥੇ ਭਰਤੀ ਲਈ ਲਏ ਜਾਣ ਵਾਲੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ ਜਿਸ ਵਿੱਚ ਯੌਗ ਸਟਾਫ ਤੋ ਇਲਾਵਾ ਖੁੱਲੇ ਹਵਾਦਾਰ ਕਲਾਸ ਰੂਮ ਮੌਜੂਦ ਹਨ। ਹੁਣ ਲੜਕੀਆਂ ਨੂੰ ਫੌਜ ਅਤੇ ਪੁਲਿਸ ਦੀ ਭਰਤੀ ਲਈ ਦੂਰ-ਦੁਰਾਡੇ ਜਾਣ ਦੀ ਜਰੂਰਤ ਨਹੀ ਪਵੇਗੀ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ