ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਪੰਜਾਬ

‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

August 12, 2021 11:11 PM
ਆਦਰਸ਼ ਨਗਰ, ਵਾਰਡ ਨੰਬਰ 6 ਦੀਨਾਨਗਰ ਵਿਖੇ ‘ਲੋਕ ਭਲਾਈ ਰੱਥ’ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦਾ ਦ੍ਰਿਸ਼।

ਗੁਰਦਾਸਪੁਰ 12 ਅਗਸਤ (ਬਿਉਰੋ) : ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਲੋੜਵੰਦ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਦੇਣ ਦੇ ਮੰਤਵ ਨਾਲ ‘ਸਮਾਜਿਕ ਸੁਰੱਖਿਆ ਵਿਲੇਜ਼ ਕੰਪੇਨ’ ਤਹਿਤ ‘ਲੋਕ ਭਲਾਈ ਰੱਥ’ ਚਲਾਇਆ ਜਾ ਰਿਹਾ ਹੈ, ਜੋ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਅੱਜ ‘ਲੋਕ ਭਲਾਈ ਰੱਥ’ ਦੀਨਾਨਗਰ ਵਿਖੇ ਪੁਹੰਚਿਆਂ ਜੇ ਵੱਖਕਵੱਖ ਵਾਰਡਾਂ ਵਿਚ ਜਾ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਸਮਾਜਿਕ ਭਲਾਈ ਸਕੀਮ ਬਾਰੇ ਜਾਗਰੂਕ ਕੀਤਾ ਗਿਆ। ਇਸ਼ ਮੌਕੇ ਨੁੱਕੜ ਨਾਟਕਾਂ ਰਾਹੀਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਲੇਜ਼ ਪ੍ਰੋਗਰਾਮ ਤਹਿਤ 100 ਤੋਂ ਵੱਧ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਮਾਜ ਭਲਾਈ ਦੀਆਂ ਸਕੀਮਾਂ ਘਰ-ਘਰ ਪੁਹੰਚਾਉਣ ਲਈ, ਲੋਕਾਂ ਦੀ ਜਾਗਰੂਕਤਾ ਲਈ ਲੋਕ ਭਲਾਈ ਰੱਥ ਚਲਾਇਆ ਜਾ ਰਿਹਾ ਹੈ ਅਤੇ ਜੋ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ, ਉਹ ਲਾਭ ਪ੍ਰਾਪਤ ਕਰ ਸਕਣ।

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਸਮਾਜਿਕ ਸੁਰੱਖਿਆ ਸਕੀਮਾਂ ਦਾ 100 ਫੀਸਦ ਲਾਭ, ਯੋਗ ਲਾਭਪਾਤਰੀਆਂ ਨੂੰ ਦੇਣ ਦੇ ਮੰਤਵ ਨਾਲ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਯੋਗ ਲੋੜਵੰਦ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਅਤੇ ਅਪੰਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ, ਸਰਬੱਤ ਸਿਹਤ ਬੀਮਾ ਕਾਰਡ, ਯੂ.ਡੀ.ਆਈ.ਡੀ ਕਾਰਡ, ਰਾਸ਼ਨ ਕਾਰਡ, ਲੇਬਰ ਕਾਰਡ, ਗਰਭਵਤੀ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਸਥਾਪਤੀ ਕਰਨ ਲਈ ਲੋਨ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਕੀਮਾ ਦਾ ਲਾਭ ਪ੍ਰਾਪਤ ਕਰ ਸਕਣ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ