ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਪੰਜਾਬ

ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ

August 15, 2021 09:11 PM

ਰਾਮਪੁਰਾ ਫੂਲ 15 ਅਗਸਤ (ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ) : ਨੇੜਲੇ ਪਿੰਡ ਬੁਰਜ ਲੱਧਾ ਸਿੰਘ ਵਾਲਾ ਤੋਂ ਨੰਬਰਦਾਰ ਪਰਿਵਾਰ ਆਪਣੇ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਗੁਰਪ੍ਰੀਤ ਸਿੰਘ ਮਲੂਕਾ ਮੈਂਬਰ ਪੀ.ਏ.ਸੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਮਲਕੀਤ ਸਿੰਘ ਮੀਤ `ਤੇ ਮਨਪ੍ਰੀਤ ਸਿੰਘ ਕਿੰਦਾ ਬਰਾੜ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਸ਼ਾਮਲ ਹੋਏ ਵਿਅਕਤੀਆਂ ਵਿੱਚ ਨਿਸ਼ਾਨ ਸਿੰਘ ਨੰਬਰਦਾਰ, ਜਸਵਿੰਦਰ ਸਿੰਘ, ਸੁਖਚੈਨ ਸਿੰਘ, ਸਿਮਰਜੀਤ ਕੌਰ, ਦਵਿੰਦਰ ਕੌਰ, ਕਰਮਜੀਤ ਕੌਰ, ਸੁਰਜੀਤ ਕੌਰ ਨੂੰ ਮਲੂਕਾ ਨੇ ਪਾਰਟੀ ਦੇ ਸਿਰੋਪੇ ਪਾ ਕੇ ਸਨਮਾਨਿਤ ਵੀ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਮਲੂਕਾ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਅੰਦਰ ਹਰ ਰੋਜ ਸੈਂਕੜੇ ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਦੇ ਖੇਮੇ ਵਿੱਚ ਆਪ ਮੁਹਾਰੇ ਸ਼ਾਮਿਲ ਹੋ ਰਹੇ ਹਨ ਅਤੇ ਇਹ 2022 ਦੀਆਂ ਚੋਣਾਂ ਲਈ ਅਕਾਲੀ ਦਲ ਲਈ ਸੁਭ ਸੰਕੇਤ ਹੈ ਅਤੇ ਗੱਠਜੋੜ ਦੀ ਸਰਕਾਰ ਬਣਾ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਜਾਵੇਗਾ। ਇਸ ਮੌਕੇ ਜਗਸੀਰ ਸਿੰਘ, ਮੋਹਨ ਸਿੰਘ, ਹਰਮਨ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ, ਐਡਵੋਕੇਟ ਸੁੱਖਾ, ਅਮਨਦੀਪ ਸਿੰਘ ਬਰਾੜ, ਬਾਜ ਸਿੰਘ, ਜਗਦੀਪ ਸਿੰਘ, ਹਰਦੇਵ ਸਿੰਘ, ਮਨਦੀਪ ਸਿੰਘ, ਕਰਨੈਲ ਸਿੰਘ, ਜੈਦੀਪ ਸਿੰਘ, ਨਰਦੇਵ ਸਿੰਘ, ਅਮਨਦੀਪ ਸਿੰਘ, ਬੂਟਾ ਸਿੰਘ ਮੈਂਬਰ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਹਰਬੰਸ ਸਿੰਘ, ਚੰਦ ਸਿੰਘ, ਗਿੰਦਰ ਸਿੰਘ, ਬਿੱਲ ਮੈਂਬਰ, ਭੋਲਾ ਸਿੰਘ, ਮੇਜਰ ਸਿੰਘ, ਹਰਨੇਕ ਸਿੰਘ ਅਤੇ ਜਥੇਦਾਰ ਜਗਸੀਰ ਸਿੰਘ ਆਦਿ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ