ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਪੰਜਾਬ

ਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤ

August 16, 2021 11:02 PM

ਰਾਮਪੁਰਾ ਫੂਲ 16 ਅਗਸਤ (ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ) : ਨੌਂਵੀਂ ਕੌਮੀ ਗੱਤਕਾ ਚੈਪੀਅਨਸ਼ਿਪ ਅੰਡਰ-19 ਜੋ ਕਿ ਗੁਰੂ ਹਰਸਹਾਏ ਦੇ ਮਾਤਾ ਸਾਹਿਬ ਕੌਰ ਸਕੂਲ ਵਿਖੇ ਸੰਪੰਨ ਹੋਈ। ਜਿਸ ਵਿੱਚ ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਦੀ ਹੋਣਹਾਰ ਗੱਤਕਾ ਖਿਡਾਰੀ ਸੁਮਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਜਿੱਤਿਆ। ਜਾਣਕਾਰੀ ਦਿੰਦਿਆਂ ਖੇਡ ਵਿਭਾਗ ਮੁਖੀ ਪ੍ਰੋ. ਵਰਿੰਦਰਜੀਤ ਸਿੰਘ ਨੇ ਕਿਹਾ ਕਿ ਕੋਚ ਹਰਜੀਤ ਸਿੰਘ ਦੀ ਰਹਿਨੁਮਾਈ ਹੇਠ ਸੰਸਥਾ ਦੀ ਖਿਡਾਰਣ ਨੇ ਇਤਿਹਾਸਕ ਪ੍ਰਾਪਤੀ ਦਰਜ ਕੀਤੀ ਹੈ। ਇਸ ਪ੍ਰਾਪਤੀ ਤੇ ਸੰਸਥਾ ਦੇ ਚੇਅਰਮੈਨ ਐਸ.ਐਸ ਚੱਠਾ ਨੇ ਸਮੂਹ ਨਗਰ ਨਿਵਾਸੀਆਂ ਤੇ ਵਿਦਿਆਰਥੀਆਂ ਸਮੇਤ ਸਟਾਫ ਨੂੰ ਮੁਬਾਰਕਬਾਦ ਦਿੱਤੀ ਤੇ ਜਿੰਦਗੀ ਦੇ ਵਿੱਚ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ। ਉਨਾਂ ਦੱਸਿਆ ਕਿ ਗੱਤਕਾ ਜਿੱਥੇ ਲੜਕੀਆਂ ਦੇ ਆਤਮ ਰੱਖਿਆ ਲਈ ਅਤਿ ਜਰੂਰੀ ਹੈ ਉੱਥੇ ਹੀ ਵਿਰਾਸਤ ਦੀ ਅਮੀਰ ਨਿਸ਼ਾਨੀ ਵੀ ਹੈ। ਉਨਾਂ ਹੋਰਨਾ ਵਿਦਿਆਰਥਣਾਂ ਨੂੰ ਵੀ ਗੱਤਕੇ ਨਾਲ ਜੁੜਨ ਲਈ ਪ੍ਰੇਰਿਆ। ਉਕਤ ਪ੍ਰਾਪਤੀ ਤੇ ਫਤਿਹ ਗਰੁੱਪ ਵੱਲੋਂ ਜੇਤੂ ਖਿਡਾਰਣ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਮ.ਡੀ ਮਨਜੀਤ ਕੌਰ ਚੱਠਾ ਡੀਨ ਅਕਾਦਮਿਕ ਜਗਰਾਜ ਸਿੰਘ ਮਾਨ, ਹਰਪ੍ਰੀਤ ਸ਼ਰਮਾ, ਪ੍ਰੋ ਬੀਰਬੱਲਾ ਸਿੰਘ, ਭਾਵਨਾ, ਬੰਧਨਾ, ਸ਼ੋਭਨਾ, ਮਨਪ੍ਰੀਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ, ਨਵਦੀਪ ਕੌਰ, ਮਨਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਨੇ ਵਧਾਈਆਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ