ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਪੰਜਾਬ

ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ

August 16, 2021 11:22 PM

ਰਾਮਪੁਰਾ ਫੂਲ 16 ਅਗਸਤ (ਕੁਲਜੀਤ ਢੀਂਗਰਾ/ਭਾਰਤ ਭੂਸ਼ਣ) : ਸਥਾਨਕ ਫੂਲ ਰੋਡ ਸਥਿੱਤ ਨਵੀਂ ਅਨਾਜ ਮੰਡੀ ਵਿਖੇ 75ਵਾਂ ਆਜ਼ਾਦੀ ਦਿਹਾੜਾ ਬੜੇ  ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ ਫੂਲ ਨਵਦੀਪ ਕੁਮਾਰ ਨੇ ਝੰਡਾ ਲਹਿਰਾਉਣ ਉਪਰੰਤ ਪਰੇਡ ਤੋਂ ਸਲਾਮੀ ਲੈਣ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ। ਸਮਾਗਮ ਦੌਰਾਨ ਕੋਰੋਨਾ ਸੰਬੰਧੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਜਾਦੀ ਦਿਹਾੜੇ ਦੇ ਸਮਾਗਮਾਂ ਨੂੰ ਨੇਪਰੇ ਚਾੜਿਆ ਗਿਆ। ਇਸ ਮੌਕੇ ਐਸ.ਡੀ.ਐਮ ਨਵਦੀਪ ਕੁਮਾਰ ਨੇ ਆਪਣੇ ਸੰਬੋਧਨ ਚ ਕਿਹਾ ਕਿ ਆਜਾਦੀ ਦੇ ਪ੍ਰਵਾਨਿਆਂ ਨੇ ਸਾਨੂੰ ਗੁਲਾਮੀ ਦੀਆਂ ਜੰਜੀਰਾਂ ਚੋ ਕੱਢ ਕੇ ਆਜਾਦੀ ਵਾਲੀ ਜਿੰਦਗੀ ਬਖਸ਼ੀ ਹੈ। ਜਿਸ ਦਾ ਅੱਜ ਅਸੀਂ ਨਿੱਘ ਮਾਣ ਰਹੇ ਹਾਂ। ਇਸ ਦਿਹਾੜੇ ਤੇ ਹਰ ਇਨਸਾਨ ਦਾ ਫਰਜ ਬਣਦਾ ਹੈ ਕਿ ਆਜਾਦੀ ਘੁਲਾਟੀਆਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਆਪਸੀ ਭਾਈਚਾਰਕ ਸਾਂਝ ਤੋਂ ਉੱਪਰ ਉੱਠ ਕੇ ਉਸਾਰੂ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਮਿਨਾਕਸ਼ੀ ਗੁਪਤਾ, ਵਧੀਕ ਸਿਵਲ ਜੱਜ ਜੂਨੀਅਰ ਡਵੀਜਨ ਦਲੀਪ ਕੁਮਾਰ, ਉੱਪ ਕਪਤਾਨ ਪੁਲਸ ਜਸਵੀਰ ਸਿੰਘ, ਤਹਿਸੀਲਦਾਰ ਬਾਦਲਦੀਨ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ, ਭੀਮ ਸੈਨ, ਕਾਰਜਸਾਧਕ ਅਫਸਰ ਸੰਜੇ ਕੁਮਾਰ, ਸੀ.ਆਈ.ਡੀ ਇੰਸਪੈਕਟਰ ਪ੍ਰਭਕਮਲ ਵਿਰਕ, ਥਾਣਾ ਮੁਖੀ ਬਿਕਰਮਜੀਤ ਸਿੰਘ ਚੌਹਾਨ, ਪ੍ਰੀਤਮ ਸਿੰਘ ਆਰਟਿਸਟ, ਸੀਨੀਅਰ ਮੈਡੀਕਲ ਅਫਸਰ ਡਾ. ਆਰ.ਪੀ ਸਿੰਘ ਪਵਨ ਮੈਹਿਤਾ, ਬਲਵੀਰ ਸੰਧੂ ਆਦਿ ਹਾਜਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ