ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਹੋਰ ਖ਼ਬਰਾਂ

ਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆ

November 17, 2021 05:57 PM
ਪੱਤਰਕਾਰ ਬਲਵਿੰਦਰ ਸ਼ਰਮਾ ਦਾ ਦੂਸਰਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ

ਬਠਿੰਡਾ, 17 ਨਵੰਬਰ (ਸ਼ਰਮਾ)-ਟੀਚਰਜ਼ ਹੋਮ ਬਠਿੰਡਾ ਵਿਖੇ ਸਾਹਿਤ ਕਲਾ ਤਾਲਮੇਲ ਕਮੇਟੀ ਦੀਆਂ ਨਾਮਵਰ ਹਸਤੀਆਂ ਨੇ ਲਾਕਡਾਉਨ ਦੀ ਇਕ ਸੱਚੀ ਅਧੂਰੀ ਪ੍ਰੇਮ ਕਹਾਣੀ ’ਤੇ ਆਧਾਰਿਤ ਪੱਤਰਕਾਰ ਬਲਵਿੰਦਰ ਸ਼ਰਮਾ ਦਾ ਦੂਸਰਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਕੀਤਾ। ਉੱਘੇ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੇ ਸ਼ਰਮਾ ਨੂੰ ਵਧਾਈ ਦਿੰਦਿਆਂ ਕਾਮਯਾਬੀ ਦੀਆਂ ਹੋਰ ਮੰਜਿਲ ਚੜਣ ਦੀ ਕਾਮਨਾ ਕੀਤੀ।
ਲੋਕਾਪਰਣ ਸਮਾਗਮ ਦੇ ਸਟੇਜ਼ ਸਕੱਤਰ ਸ਼ਾਇਰ ਸੁਰਿੰਦਰਪ੍ਰੀਤ ਘਣੀਆ ਨੇ ਦੱਸਿਆ ਕਿ ਸ਼ੋ੍ਰਮਣੀ ਸਾਹਿਤਕਾਰ ਅਤਰਜੀਤ ਸਿੰਘ ਦੀ ਅਗਵਾਈ ਵਾਲੇ ਪ੍ਰਧਾਨਗੀ ਮੰਡਲ ਵਿਚ ਜਸਪਾਲ ਮਾਨਖੇੜਾ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ, ਗੁਰਦੇਵ ਖੋਖਰ ਉੱਘੇ ਆਲੋਚਕ, ਗੁਰਪ੍ਰੇਮ ਲਹਿਰੀ ਪੱਤਰਕਾਰ, ਸੁਮਨ ਸ਼ਰਮਾ ਆਦਿ ਸ਼ਾਮਲ ਸਨ। ਸਮਾਗਮ ਦੀ ਸ਼ੁੁਰੂਆਤ ਕਰਦਿਆਂ ਜਸਪਾਲ ਮਾਨਖੇੜਾ ਨੇ ਸਮੂਹ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਜੀ ਆਇਆਂ ਆਖਿਆ, ਜਦਕਿ ਸੁਖਵਿੰਦਰ ਸੁੱਖਾ ਮੈਂਬਰ ਸਾਹਿਤ ਸਭਾ ਨੇ ਨਾਵਲ ‘ਵਿਦੇਸ਼ੀ ਚਿੜੀ’ ਨਾਲ ਜਾਣ ਪਛਾਣ ਕਰਵਾਈ।
ਸ਼ਾਇਰ ਘਣੀਆ ਨੇ ਦੱਸਿਆ ਕਿ ਪ੍ਰਧਾਨਗੀ ਮੰਡਲ ਨੇ ਬਲਵਿੰਦਰ ਸ਼ਰਮਾ ਨੂੰ ਵਧਾਈ ਦਿੰਦਿਆਂ ‘ਵਿਦੇਸ਼ੀ ਚਿੜੀ’ ਨਾਵਲ ਪਾਠਕਾਂ ਦੇ ਸਪੁਰਦ ਕੀਤਾ। ਉਪਰੋਕਤ ਬੁਲਾਰਿਆਂ ਤੋਂ ਇਲਾਵਾ ਸਾਹਿਤਕਾਰਾਂ ਡਾ. ਅਜੀਤਪਾਲ ਸਿੰਘ, ਜਗਮੇਲ ਜਠੌਲ, ਜਸਵਿੰਦਰ ਜਸ, ਸੁਖਦਰਸ਼ਨ ਗਰਗ, ਰਣਜੀਤ ਗੌਰਵ, ਕੁਲਦੀਪ ਬੰਗੀ, ਕਾਮਰੇਡ ਜਰਨੈਲ ਸਿੰਘ ਅਗਾਜ਼ਵੀਰ, ਵਜੀਰ ਅਲੀ ਖਾਨ ਨੇ ਸ਼ਰਮਾ ਨੂੰ ਵਧਾਈ ਦਿੰਦਿਆਂ ਸਾਹਿਤ ਕਲਾ ਦੇ ਖੇਤਰ ਵਿਚ ਜੀ ਆਇਆਂ ਨੂੰ ਆਖਿਆ।
ਇਸ ਮੌਕੇ ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਉਸਦੇ ਲੇਖਕ ਬਨਣ ਵਿਚ ਉਸਦੀ ਪਤਨੀ ਸੁਮਨ ਸ਼ਰਮਾ ਦਾ ਵੱਡਾ ਸਹਿਯੋਗ ਰਿਹਾ ਹੈ। ਇਸ ਤੋਂ ਪਹਿਲਾਂ ਉਹ ਇਕ ਨਾਟਕ ‘ਅਜ਼ਾਦ ਹੋ ਰਹੇ ਗੁਲਾਮ’ ਅਤੇ ਨਾਵਲ ‘ਡਬਲ ਮਰਡਰ’ ਵੀ ਲਿਖ ਚੁੱਕੇ ਹਨ। ਇਹ ਨਾਵਲ ਇਕ ਸੱਚੀ ਕਹਾਣੀ ’ਤੇ ਆਧਾਰਿਤ ਹੈ। ਉਮੀਦ ਹੈ ਇਹ ਪਾਠਕਾਂ ਨੂੰ ਬਹੁਤ ਪਸੰਦ ਆਵੇਗਾ।
ਅੰਤ ਵਿਚ ਲੇਖਕ ਅਮਰਜੀਤ ਜੀਤ ਨੇ ਉੱਘੇ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਦਾ ਸਮਾਗਮ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ