ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਹੋਰ ਖ਼ਬਰਾਂ

ਜਨਰਲ ਕੈਟਾਗਿਰੀ ਵਰਗ ਦੇ ਸਬਰ ਦਾ ਇਮਤਿਹਾਨ ਨਾ ਲਵੇ ਸੂਬਾ ਸਰਕਾਰ:ਫੈਡਰੇਸ਼ਨ

November 17, 2021 06:48 PM

ਬਠਿੰਡਾ, 17 ਨਵੰਬਰ ( ): ਜਨਰਲ ਕੈਟਾਗਿਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ:) ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਜਨਰਲ ਕੈਟਾਗਿਰੀ ਵਰਗ ਦੇ ਸਬਰ ਦਾ ਇਮਤਿਹਾਨ ਨਾ ਲਵੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰ ਇੰਦਰ ਸਿੰਘ ਫਰੀਦਕੋਟ, ਕਪਿਲ ਦੇਵ ਪ੍ਰਸ਼ਾਸਰ, ਜ਼ਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿੱਧੂ, ਸੁਦੇਸ਼ ਕਮਲ ਸ਼ਰਮਾ, ਜਿ਼ਲ੍ਹਾ ਬਠਿੰਡਾ ਦੇ ਪ੍ਰਧਾਨ ਮਹੇਸ਼ ਸ਼ਰਮਾ, ਸੁਖਵਿੰਦਰ ਸਿੰਘ ਸਿੱਧੂ, ਗੁਰਸੇਵਕ ਲਾਲ, ਹਰਵਿੰਦਰ ਸਿੰਘ ਸਿੱਧੂ, ਪਵਨ ਕੁਮਾਰ ਮਾਨਸਾ ਆਦਿ ਨੇ ਕਿਹਾ ਕਿ ਜਨਰਲ ਵਰਗ ਪੰਜਾਬ ਸਰਕਾਰ ਤੋਂ ਆਪਣੇ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਨਰਲ ਕੈਟਾਂਗਿਰੀ ਕਮਿਸ਼ਨ ਅਤੇ ਜਨਰਲ ਕੈਟਾਗਿਰੀ ਵਰਗ ਵੈਲਫੇਅਰ ਬੋਰਡ ਦੀ ਸਥਾਪਨਾ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਅਨੇਕਾਂ ਵਾਰ ਸੂਬੇ ਦੇ ਮੁੱਖ ਮੰਤਰੀਆਂ ਨੂੰ ਲਿਖਿਤੀ ਤੌਰ ਦੇ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਮੌਜੂਦਾ ਕੈਬਨਿਟ ਮੰਤਰੀਆਂ ਨੇ ਉਨ੍ਹਾਂ ਨੂੰ ਇਸ ਮਸਲੇ ਦਾ ਜਲਦੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਸੀ ਪਰ ਹੁਣ ਫਿਰ ਉਹ ਟਾਲਮਟੋਲ ਦੀ ਨੀਤੀ ਤੇ ਕੰਮ ਕਰਨ ਲੱਗੇ ਹਨ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਨਰਲ ਵਰਗ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਾ ਹੈ ਇਸ ਲਈ ਟਾਲਮਟੋਲ ਵਾਲੀ ਨੀਤੀ ਸਹਿਣ ਨਹੀਂ ਹੋਵੇਗੀ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਸਾਰੇ ਵਰਗਾਂ ਲਈ ਕਮਿਸ਼ਨ ਅਤੇ ਭਲਾਈ ਬੋਰਡ ਬਣਾਏ ਜਾ ਸਕਦੇ ਹਨ ਤਾਂ ਫਿਰ ਜਨਰਲ ਵਰਗ ਨੇ ਅਜਿਹੀ ਕਿਹੜੀ ਕੁਤਾਹੀ ਕਰ ਦਿੱਤੀ ਕਿ ਇਸ ਦਾ ਪੱਖ ਸੁਨਣ ਦਾ ਸਰਕਾਰ ਕੋਲ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਇਸ ਪੱਖਪਾਤੀ ਨੀਤੀ ਵਿੱਚ ਸੁਧਾਰ ਨਾ ਕੀਤਾ ਤਾਂ 26 ਨਵੰਬਰ ਤੋਂ ਮੁੱਖ ਮੰਤਰੀ ਦੇ ਹਲਕਾ ਚਮਕੌਰ ਸਾਹਿਬ ਵਿੱਚ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਕੇ ਤਿੱਖੇ ਅੰਦੋਲਣ ਦਾ ਅਗਾਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਰਲ ਵਰਗ ਇਸ ਦੇ ਨਾਲ ਹੀ ਘਰ—ਘਰ ਦਸਤਕ ਮੁਹਿੰਮ ਵਿੱਢ ਕੇ ਸਰਕਾਰ ਦੀਆਂ ਜਨਰਲ ਕੈਟਾਗਿਰੀ ਪ੍ਰਤੀ ਵਿਰੋਧੀ ਨੀਤੀਆਂ ਵਿਰੁੱਧ ਅਵਾਜ਼ ਬੁਲੰਦ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸਿੰਘ ਭੁੱਲਰ, ਗੁਰਪ੍ਰੀਤ ਸ਼ਰਮਾ ਲਹਿਰਾ, ਮਾਸਟਰ ਹਰਿੰਦਰ ਸਿੰਘ ਭੁੱਲਰ, ਸਾਗਰ ਸ਼ਰਮਾ, ਤਰਸੇਮ ਢੀੰਗਰਾ, ਸੁਖਪਾਲ ਸਿੰਘ ਸਿੱਧੂ, ਜਗਦੀਪ ਸਿੰਘ, ਨਰੇਸ਼ ਗੋਇਲ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ