ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਹੋਰ ਖ਼ਬਰਾਂ

ਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨ

November 21, 2021 05:42 PM

ਬਠਿੰਡਾ, 21 ਨਵੰਬਰ: ਜਨਰਲ ਕੈਟਾਗਿਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ:) ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਬੇਸ਼ੱਕ ਮੁੱਖ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਨੇ ਜਨਰਲ ਕੈਟਾਗਿਰੀ ਭਲਾਈ ਬੋਰਡ ਅਤੇ ਕਮਿਸ਼ਨ ਬਣਾਉਣ ਦਾ ਭਰੋਸਾ ਦਿੱਤਾ ਹੈ, ਪਰ ਜਦ ਤੱਕ ਇਸ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਫੈਡਰੇਸ਼ਨ ਸੰਘਰਸ਼ ਜਾਰੀ ਰੱਖੇਗੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰ ਇੰਦਰ ਸਿੰਘ ਫਰੀਦਕੋਟ, ਕਪਿਲ ਦੇਵ ਪ੍ਰਸ਼ਾਸਰ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿੱਧੂ, ਸੁਦੇਸ਼ ਕਮਲ ਸ਼ਰਮਾ, ਜਿ਼ਲ੍ਹਾ ਬਠਿੰਡਾ ਦੇ ਪ੍ਰਧਾਨ ਮਹੇਸ਼ ਸ਼ਰਮਾ, ਸੁਖਵਿੰਦਰ ਸਿੰਘ ਸਿੱਧੂ, ਗੁਰਸੇਵਕ ਲਾਲ, ਹਰਵਿੰਦਰ ਸਿੰਘ ਸਿੱਧੂ, ਪਵਨ ਕੁਮਾਰ ਮਾਨਸਾ ਆਦਿ ਨੇ ਕਿਹਾ ਕਿ ਜਨਰਲ ਵਰਗ ਪੰਜਾਬ ਸਰਕਾਰ ਤੋਂ ਆਪਣੇ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਨਰਲ ਕੈਟਾਂਗਿਰੀ ਕਮਿਸ਼ਨ ਅਤੇ ਜਨਰਲ ਕੈਟਾਗਿਰੀ ਵਰਗ ਵੈਲਫੇਅਰ ਬੋਰਡ ਦੀ ਸਥਾਪਨਾ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਬੀਤੇ ਦਿਨੀ ਸੂਬਾ ਕਮੇਟੀ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਇਹ ਮੰਗ ਦੁਹਰਾਈ ਸੀ, ਜਿਸ ਦੌਰਾਨ ਮੁੱਖ ਮੰਤਰੀ ਨੇ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਕਮਿਸ਼ਨ ਅਤੇ ਬੋਰਡ ਦੀ ਸਥਾਪਨਾ ਕਰ ਦਿੱਤੀ ਜਾਵੇਗੀ। ਉਕਤ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਭਰੋਸੇ ਤੇ ਪੂਰਨ ਵਿਸ਼ਵਾਸ ਹੈ, ਪਰ ਫੈਡਰੇਸ਼ਨ ਵੱਲੋਂ ਚਮਕੌਰ ਸਾਹਿਬ ਵਿੱਚ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਤਦ ਤੱਕ ਜਾਰੀ ਰਹੇਗਾ ਜਦ ਤੱਕ ਉਕਤ ਭਰੋਸੇ ਨੂੰ ਸਰਕਾਰ ਅਮਲੀ ਰੂਪ ਵਿੱਚ ਲਾਗੂ ਨਹੀਂ ਕਰਦੀ ।
ਉਕਤ ਆਗੂਆਂ ਨੇ ਕਿਹਾ ਕਿ ਬਾਕੀ ਸਾਰੇ ਵਰਗਾਂ ਲਈ ਕਮਿਸ਼ਨ ਅਤੇ ਭਲਾਈ ਬੋਰਡ ਮੌਜੂਦ ਹਨ ਪਰ ਜਨਰਲ ਕੈਟਾਗਿਰੀ ਨੂੰ ਇਸ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਨਰਲ ਕੈਟਾਗਿਰੀ ਲਈ ਭਲਾਈ ਬੋਰਡ ਅਤੇ ਕਮਿਸ਼ਨ ਦੀ ਸਥਾਪਨਾ ਸਮੇਂ ਦੀ ਮੰਗ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸਿੰਘ ਭੁੱਲਰ, ਗੁਰਪ੍ਰੀਤ ਸ਼ਰਮਾ ਲਹਿਰਾ, ਮਾਸਟਰ ਹਰਿੰਦਰ ਸਿੰਘ ਭੁੱਲਰ, ਸਾਗਰ ਸ਼ਰਮਾ, ਤਰਸੇਮ ਢੀੰਗਰਾ, ਸੁਖਪਾਲ ਸਿੰਘ ਸਿੱਧੂ, ਜਗਦੀਪ ਸਿੰਘ, ਨਰੇਸ਼ ਗੋਇਲ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ