ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਸਮੁੰਦਰੋਂ ਪਾਰ

ਪੰਜਾਬ ਦੇ ਵਿਦਿਆਰਥੀਆਂ ਲਈ ਕਲਾ ਅਤੇ ਸਿਰਜਣਾਤਮਕਤਾ ਮੁਕਾਬਲੇ ਦਾ ਐਲਾਨ

December 23, 2012 04:45 PM

ਵਾਸ਼ਿੰਗਟਨ. 23 ਦਸੰਬਰ : ਵਾਤਾਵਰਣ ਨਾਲ ਜੁੜੇ ਅਮਰੀਕਾ ਸਥਿਤ ਇਕ ਅੰਤਰ ਰਾਸ਼ਟਰੀ ਸੰਗਠਨ 'ਈਕੋਸਿੱਖ' ਨੇ ਇਕ ਗੈਰ ਸਰਕਾਰੀ ਸੰਗਠਨ ਨਾਲ ਮਿਲ ਕੇ ਪੰਜਾਬ ਦੇ ਨੌਜਵਾਨਾਂ ਲਈ ਕਲਾ ਅਤੇ ਸਿਰਜਣਾਤਮਕਤਾ ਮੁਕਾਬਲੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।


ਈਕੋਸਿੱਖ ਨੇ ਇੱਥੇ ਇਕ ਬਿਆਨ ਵਿਚ ਕਿਹਾ ਹੈ ਕਿ ਹਾਈ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿਚ ਸ਼ਰੀਕ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਸੰਗਠਨ ਨੂੰ ਉਮੀਦ ਹੈ ਕਿ ਇਸ ਨਾਲ ਉਨ੍ਹਾਂ ਦੀ ਸਿਰਜਣਾਤਮਕਤਾ ਪ੍ਰਤਿਭਾ ਉਜਾਗਰ ਹੋ ਸਕੇਗੀ. ਜਿਸ ਦੀ ਵਰਤੋਂ ਵਾਤਾਵਰਣ ਦੇ ਖੇਤਰ ਵਿਚ ਸਰਗਰਮੀ ਦੇ ਲਈ ਕੀਤੀ ਜਾਵੇਗੀ।

ਸੰਸਥਾ ਦੇ ਮੁਖੀ ਡਾ. ਸਰਬਜੀਤ ਸਿੰਘ ਨੇ ਦੱਸਿਆ. ''ਇਸ ਮੁਕਾਬਲੇ ਜ਼ਰੀਏ ਸੰਸਥਾ ਵਾਤਾਵਰਣ ਸੰਬੰਧੀ ਨੌਜਵਾਨ ਨੇਤਾਵਾਂ ਦੀ ਭਾਲ ਕਰ ਰਿਹਾ ਹੈ. ਜੋ ਅਧਿਆਤਮਕ ਕਦਰਾਂ-ਕੀਮਤਾਂ ਵੱਲ ਪਰਤ ਕੇ ਧਰਤੀ ਦੇ ਘਟਦੇ ਕੁਦਰਤੀ ਵਸੀਲਿਆਂ ਦੀ ਰਾਖੀ ਕਰਨ ਅਤੇ ਵਿਸ਼ਵ ਤਾਪਮਾਨ ਵਿਚ ਵਾਧੇ ਨੂੰ ਰੋਕਣ ਲਈ ਵੱਡੀ ਅਤੇ ਚੁਣੌਤੀਪੂਰਨ ਜ਼ਿੰਮੇਵਾਰੀ ਸਵੀਕਾਰ ਕਰਨ।''


ਈਕੋਸਿੱਖ ਦੇ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਕਿਹਾ. ''ਇਹ ਜ਼ਰੂਰੀ ਹੈ ਕਿ ਅਸੀਂ ਨੌਜਵਾਨਾਂ ਨੂੰ ਚੁਣੌਤੀਪੂਰਨ ਮੁੱਦਿਆਂ ਨਾਲ ਨਜਿੱਠਣ ਦਾ ਕਾਰਜਭਾਰ ਸਵੀਕਾਰ ਕਰਨ ਵੱਲ ਲੈ ਜਾਈਏ ਅਤੇ ਵਾਤਾਵਰਣ ਵਿਚ ਗਿਰਾਵਟ ਪੂਰੇ ਗ੍ਰਹਿ ਲਈ ਇਕ ਸਾਂਝਾ ਖਤਰਾ ਹੈ।''

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ