ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਚੰਡੀਗੜ੍ਹ

ਮੋਟਰ ਵੀਹਕਲ ਇੰਸਪੈਕਟਰ ਨੇ ਨਸ਼ਾ ਕਰਕੇ ਗੱਡੀ ਨਾ ਚਲਾਉਣ ਦੀ ਕੀਤੀ ਅਪੀਲ

January 05, 2013 06:14 PM

ਮੋਹਾਲੀ. 5 ਜਨਵਰੀ : 24ਵੇਂ ਸੜਕ ਸੁਰੱਖਿਆ ਸਪਤਾਹ ਦੇ ਪੰਜਵੇਂ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-5  ਪੀ.ਟੀ.ਐਲ  ਚੌਂਕ ਨਜ਼ਦੀਕ ਟਰੱਕ ਯੂਨੀਅਨ ਵਿਖੇ ਜਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸਾਂਝੇ ਤੌਰ ਤੇ ਇਕ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੋਟਰ ਵੀਹਕਲ ਇੰਸਪੇੈਕਟਰ  ਸ੍ਰੀ ਰਣਪ੍ਰੀਤ ਸਿੰਘ ਭਿਓਰਾ ਨੇ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਗੱਡੀ ਨਾ ਚਲਾਈ ਜਾਵੇ ਕਿਉਂਕਿ ਇਸ ਨਾਲ ਜਿਥੇ ਦੁਰਘਟਨਾਵਾਂ ਵਾਪਰਦੀਆਂ ਹਨ ਉਥੇ ਸੜਕਾਂ 'ਤੇ ਮੌਤਾਂ ਦੀ ਗਿਣਤੀ ਵੀ ਵਧਦੀ ਹੈ। ਮੌਤਾਂ ਤੇ ਹਾਦਸਿਆਂ ਨੂੰ ਠੱਲ੍ਹਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਗੱਡੀਆਂ 'ਤੇ ਡਿੱਪਰ. ਲਾਈਟਾਂ ਅਤੇ ਰਿਫਲੈਕਟਰਾਂ ਦੀ ਵਰਤੋਂ ਕਰਕੇ ਵੀ 80 ਫ਼ੀਸਦੀ ਹਾਦਸੇ ਟਾਲੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਦੀ ਵਿਚ ਧੁੰਦਾਂ ਕਾਰਨ ਗੱਡੀਆਂ 'ਤੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਵੀ ਹਾਦਸੇ ਜ਼ਿਆਦਾ ਵਾਪਰਦੇ ਹਨ. ਇਸ ਲਈ ਰਿਫ਼ਲੈਕਟਰ ਲਗਵਾਉਣੇ ਯਕੀਨੀ ਬਣਾਏ ਜਾਣ। ਉਨਾ੍ਹਂ ਦੱਸਿਆ ਕਿ ਸ਼ਰਾਬ ਪੀਣ. ਟਰੈਫਿਕ ਨਿਯਮਾਂ ਦੀ ਉਲੰਘਣਾ. ਖਰਾਬ ਹਾਲਤ ਵਾਲੇ ਵਾਹਨ ਅਤੇ ਗੈਰ ਤਜਰਬੇਕਾਰ ਚਾਲਕ ਹਾਦਸਿਆਂ ਦਾ ਮੁੱਖ ਕਾਰਨ ਬਣਦੇ ਹਨ ।

ਉਨ੍ਹਾਂ ਅਪੀਲ ਕੀਤੀ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚੇ ਕੋਈ ਵੀ ਵਾਹਨ ਲੈ ਕੇ ਸੜਕਾਂ 'ਤੇ ਨਾ ਆਉਣ। ਸੜਕ ਉੱਤੇ ਕਿਸੇ ਵੀ ਕਿਸਮ ਦੀ ਗੱਡੀ ਚਲਾਉਣ ਲਈ ਡਰਾਵਿੰਗ ਲਾਇਸੈਂਸ ਦਾ ਹੋਣਾ ਜਰੂਰੀ ਹੈ । ਗੱਡੀਆਂ ਦੇ ਅਕਾਰ ਦੇ ਅਨੁਸਾਰ ਹੀ ਲਾਇਸੈਂਸ ਦੀਆਂ ਸ੍ਰੇਣੀਆਂ ਬਣਾਈਆਂ ਜਾਂਦੀਆਂ ਹਨ। ਜਿਸ ਸ੍ਰੇਣੀ ਲਈ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ. ਡਰਾਇਵਰ ਉਹੋ ਹੀ ਗੱਡੀ ਚਲਾ ਸਕਦਾ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾਂ ਨਾ ਕਰਨ ਦੀ ਸੂਰਤ ਵਿਚ ਟ੍ਰੇੈਫਿਕ ਕਾਨੂੰਨ ਦੇ ਹਿਸਾਬ ਨਾਲ ਲਾਇਸੈਂਸ ਰੱਦ ਵੀ ਕੀਤਾ ਜਾ ਸਕਦਾ ਹੈ। ਉਨਾ੍ਹਂ ਦੱਸਿਆ ਕਿ ਮਕੈਨਿਕ ਵੀ ਤਦ ਹੀ ਸੜਕ ਤੇ ਗੱਡੀਆਂ ਚੈੱਕ ਕਰ ਸਕਦਾ ਹੈ ਜੇ ਉਸ ਕੋਲ ਉਸ ਸ੍ਰੇਣੀ ਦੀਆਂ ਗੱਡੀਆਂ ਨੂੰ ਚਲਾਉਣ ਦਾ ਲਾਇਸੈਂਸ ਹੋਵੇਗਾ। ਉਨਾ੍ਹਂ ਦੱਸਿਆ ਕਿ ਗੱਡੀ ਦੀ ਰਜਿਸਟ੍ਰੇਸ਼ਨ. ਫਿਟਨਸ ਸਰਟੀਫਿਕੇਟ. ਪ੍ਰਦੂਸ਼ਣ ਸਰਟੀਫਿਕੇਟ ਅਤੇ ਸਹੀ ਇੰਸੋਰਸ ਦਾ ਹੋਣ ਜਰੂਰੀ ਹੈ। ਕਮਰਸ਼ੀਅਲ ਗੱਡੀ ਚਲਾਉਣ ਦਾ ਲਾਇਸੈਂਸ ਬਣਾਉਣ ਲਈ ਵਿਦਿਅਕ ਯੋਗਤਾ ਘੱਟੋ ਘੱਟ 8ਵੀਂ ਪਾਸ ਹੋਣਾ ਜਰੂਰੀ ਹੈ।

ਇਸ ਮੌਕੇ ਡੀ.ਐਸ.ਪੀ (ਟ੍ਰੈਫਿਕ) ਸ੍ਰੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸੜਕਾਂ 'ਤੇ ਸਭ ਤੋਂ ਵੱਧ ਮੌਤਾਂ ਪੰਜਾਬ ਵਿਚ ਹੁੰਦੀਆਂ ਹਨ ਅਤੇ ਸੜਕਾਂ ਕਬਰਿਸਤਾਨ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ. ਜੇ ਅਸੀਂ ਸੜਕ 'ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ। ਉਨ੍ਹਾਂ ਡਰਾਈਵਰਾਂ ਦੇ ਜੁੜੇ ਇਕੱਠ ਨੂੰ ਅਪੀਲ ਕੀਤੀ ਕਿ ਉਹ ਇਸ ਨਵੇਂ ਵਰ੍ਹੇ 'ਤੇ ਸੰਕਲਪ ਲੈਣ ਕਿ ਉਹ ਸ਼ਰਾਬ ਜਾਂ ਹੋਰ ਨਸ਼ਾ ਕਰਕੇ ਗੱਡੀ ਨਹੀਂ ਚਲਾਉਣਗੇ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਆਪ ਅਤੇ ਆਪਣੇ ਬੱਚਿਆਂ ਤੋਂ ਵੀ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਪਾਲਣਾ ਕਰਕੇ ਆਪਣੀ. ਪਰਿਵਾਰ ਅਤੇ ਸਮਾਜ ਦੀ ਮਦਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੱਡੀ ਚਲਾਉਣ ਵੇਲੇ ਮੋਬਾਇਲ ਫੋਨ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਕਈ ਵਾਰ ਇਹ ਮੋਬਾਇਲ ਸੁਣਨ ਕਾਰਨ ਜ਼ਿੰਦਗੀ ਤੋਂ ਹੱਥ ਧੋਣਾ ਪੈ ਸਕਦਾ ਹੈ। ਉਨਾ੍ਹਂ ਕਿਹਾ ਕਿ ਸੁਰੱਖਿਅਤ ਡਰਾਇਵਰੀ ਕਰਕੇ ਹੀ ਅਸੀਂ ਸੜਕਾਂ 'ਤੇ ਸੁਰੱਖਿਅਤ ਰਹਿ ਸਕਦੇ ਹਾਂ। ਸੀਟ ਬੈਲਟ ਅਤੇ ਟ੍ਰੈਫਿਕ ਰੂਲਾਂ ਦੀ ਪਾਲਣਾ ਕਰਕੇ ਆਪ ਤੇ ਦੂਸਰਿਆਂ ਨੂੰ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸ੍ਰ. ਰਾਜਾ ਕੰਵਰਜੋਤ ਸਿੰਘ ਮੁਹਾਲੀ. ਸਬਇੰਸਪੈਕਟਰ (ਟ੍ਰੈਫਿਕ) ਸ੍ਰੀ ਨਰਿੰਦਰ ਸਿੰਘ. ਹਰਜਿੰਦਰ ਸਿੰਘ. ਕੁਲਦੀਪ ਸਿੰਘ. ਗੁਰਵਿੰਦਰ ਸਿੰਘ ਸਮੇਤ ਡਰਾਇਵਰ ਕੰਡੈਕਟਰ ਵੱਡੀ ਗਿਣਤੀ ਵਿਚ ਮੌਜੂਦ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ