ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਸਮੁੰਦਰੋਂ ਪਾਰ

ਫਰਿਜ਼ਨੋ ਵਿੱਚ ਹੋਈ ਗੋਲੀਬਾਰੀ ਨੇ ਲਈ ਇੱਕ ਦੀ ਜਾਨ

April 19, 2021 12:52 AM

ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਦੇ ਸ਼ਹਿਰ ਫਰਿਜ਼ਨੋ ਵਿੱਚ ਗੋਲੀਬਾਰੀ ਕਰਕੇ ਹੁੰਦੀਆਂ ਮੌਤਾਂ ਵਿੱਚ ਇੱਕ ਹੋਰ ਦਾ ਵਾਧਾ ਹੋਇਆ ਹੈ। ਫਰਿਜ਼ਨੋ ਕਾਉਂਟੀ  'ਚ ਸ਼ੁੱਕਰਵਾਰ ਦੀ ਸਵੇਰ ਨੂੰ ਪੱਛਮੀ ਫਰਿਜ਼ਨੋ ਦੇ ਕਸਬੇ ਪੰਜ ਪੁਆਇੰਟ ਨੇੜੇ ਤੀਹਰੀ ਗੋਲੀਬਾਰੀ ਹੋਈ ਹੈ,ਜਿਸ ਵਿੱਚ ਇਕ ਵਿਅਕਤੀ ਮਾਰਿਆ ਗਿਆ ਅਤੇ ਦੋ ਹੋਰ ਗੰਭੀਰ ਜਖਮੀ ਹੋਏ ਹਨ। ਫਰਿਜ਼ਨੋ ਪੁਲਿਸ ਨੂੰ ਸਵੇਰੇ 7:30 ਵਜੇ ਦੇ ਕਰੀਬ ਇਸ ਗੋਲੀਬਾਰੀ ਦੀ ਸੂਚਨਾ ਮਿਲਣ ਤੇ ਅਧਿਕਾਰੀਆਂ ਦੁਆਰਾ ਦੱਖਣ ਅਤੇ ਵੈਸਟ ਚੈਂਡਲਰ ਐਵੇਨਿਊਜ਼ ਨੇੜੇ ਇੱਕ ਵਾਈਨਯਾਰਡ ਵਿੱਚ ਕਾਰਵਾਈ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਪਾਇਆ ਕਿ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਦੋ ਹੋਰ ਵਿਅਕਤੀਆਂ ਤੇ ਗੋਲੀਬਾਰੀ ਦੇ ਕਈ ਜ਼ਖਮ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਅਨੁਸਾਰ ਗੋਲੀਬਾਰੀ ਦੇ ਦੋ ਸ਼ੱਕੀ ਵਿਅਕਤੀ   ਜੋ ਇੱਕ ਕਾਰ ਵਿੱਚ ਘਟਨਾ ਸਥਾਨ ਤੋਂ ਭੱਜ ਗਏ ਸਨ,ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਗੋਲੀਬਾਰੀ ਸ਼ੁਰੂ ਹੋਣ 'ਤੇ ਪੀੜਤ ਅਤੇ ਸ਼ੱਕੀ ਵਿਅਕਤੀ ਅੰਗੂਰ ਦੀਆਂ ਵੇਲਾਂ ਦੀ  ਛਾਂਟੀ ਕਰਦੇ ਹੋਏ ਇਕੱਠੇ ਕੰਮ ਕਰ ਰਹੇ ਸਨ। ਜਦਕਿ ਪੁਲਿਸ ਦੁਆਰਾ ਗੋਲੀਬਾਰੀ ਦਾ ਉਦੇਸ਼ ਨਿਰਧਾਰਤ ਨਹੀਂ ਕੀਤਾ ਗਿਆ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਖੇਤ ਦੇ ਹੋਰ ਕਾਮਿਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ