ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਸਮੁੰਦਰੋਂ ਪਾਰ

ਵ੍ਹਾਈਟ ਹਾਊਸ ਨੇ ਵਾਇਰਸ ਦੇ ਵਿਭਿੰਨ ਰੂਪਾਂ ਦੇ ਮੱਦੇਨਜ਼ਰ ਅਮਰੀਕੀ ਲੋਕਾਂ ਨੂੰ ਟੀਕਾ ਲਗਵਾਉਣ ਦੀ ਕੀਤੀ ਅਪੀਲ

April 19, 2021 01:08 AM

ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਖਿਲਾਫ ਟੀਕਾਕਰਨ ਜੰਗ ਜਾਰੀ ਹੈ। ਦੇਸ਼ ਦੇ ਹਰ ਬਾਲਗ ਦੇ  ਸੋਮਵਾਰ ਨੂੰ ਕੋਰੋਨਾ ਵਾਇਰਸ ਟੀਕਾ ਲਗਵਾਉਣ ਦੇ ਯੋਗ ਹੋਣ ਤੋਂ ਪਹਿਲਾਂ, ਵ੍ਹਾਈਟ ਹਾਊਸ ਨੇ ਟੀਕੇ ਦੀ ਮਹੱਤਤਾ ਦਸਦਿਆਂ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਕਿਉਂਕਿ ਵਾਇਰਸ ਦੇ ਵਿਭਿੰਨ ਰੂਪ ,ਜਿਹਨਾਂ ਵਿੱਚ ਵਧੇਰੇ ਸੰਚਾਰਿਤ ਬੀ -117 ਰੂਪ ਤੇਜ਼ੀ ਨਾਲ ਸਾਹਮਣੇ ਆ ਰਿਹਾ ਹੈ ਅਤੇ ਤਕਰੀਬਨ 70,000 ਦੇ ਕਰੀਬ ਨਵੇਂ ਕੇਸ ਪ੍ਰਤੀ ਦਿਨ ਸਾਹਮਣੇ ਆ ਰਹੇ ਹਨ। ਵ੍ਹਾਈਟ ਹਾਊਸ ਦੇ ਕੋਰੋਨਾ ਸਲਾਹਕਾਰ ਐਂਡੀ ਸਲੈਵਿਟ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅਮਰੀਕਾ ਮਹਾਂਮਾਰੀ ਨੂੰ ਹਰਾਉਣ ਦੇ ਰਾਹ ਤੇ ਹੈ ਅਤੇ ਦੇਸ਼ ਕੋਲ  ਟੀਕਿਆਂ ਦੀ ਕਾਫ਼ੀ ਸਪਲਾਈ ਹੈ।  ਕੁੱਲ ਆਬਾਦੀ ਦੇ ਇੱਕ ਤਿਹਾਈ ਤੋਂ ਵੱਧ ਲੋਕਾਂ ਨੇ ਵੈਕਸੀਨ ਦੀ ਇੱਕ ਖੁਰਾਕ ਹਾਸਲ ਕਰ ਲਈ ਹੈ, ਜਦੋਂ ਕਿ ਸਭ ਤੋਂ ਵੱਧ ਜੋਖਮ ਵਾਲੀ ਜਨਸੰਖਿਆ ਦੇ 80%, ਬਾਲਗ ਅਤੇ 65 ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਇੱਕ ਖੁਰਾਕ ਮਿਲੀ ਹੈ। ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ) ਦੇ ਨਿਰਦੇਸ਼ਕ ਡਾ. ਰੋਸ਼ੇਲ ਵਾਲੈਂਸਕੀ ਅਨੁਸਾਰ ਤੇਜ਼ੀ ਨਾਲ ਫੈਲਣ ਵਾਲੇ, ਵਾਇਰਸ ਦੇ ਮਾਰੂ ਰੂਪਾਂ ਜਿਵੇਂ ਕਿ ਬੀ. 117, ਜੋ ਕਿ ਪਹਿਲਾਂ ਯੂ.ਕੇ. ਵਿੱਚ ਲੱਭੇ ਗਏ ਸਨ, ਨੇ ਯੂ.ਐੱਸ. ਵਿੱਚ ਆਪਣੇ ਪੈਰ ਪਸਾਰੇ ਹਨ।  ਸੀ.ਡੀ.ਸੀ. ਦੇ ਅੰਕੜੇ ਦਰਸਾਉਂਦੇ ਹਨ ਕਿ ਮਾਰਚ ਦੇ ਅਖੀਰਲੇ ਹਫਤੇ ਦੌਰਾਨ ਇਸਦੇ 44% ਕੇਸ ਸੀ, ਪਰ ਵਾਲੈਂਸਕੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਗਿਣਤੀ ਹੁਣ ਉਸ ਸਮੇਂ ਨਾਲੋਂ ਵੱਧ ਹੈ। ਮਿਸ਼ੀਗਨ ਵਿੱਚ ਮਾਰਚ ਦੇ ਆਖਰੀ ਹਫ਼ਤੇ ਤੋਂ ਬੀ -117 ਮਾਮਲਿਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ।ਵ੍ਹਾਈਟ ਹਾਊਸ ਦੀ ਕੋਰੋਨਾ ਵਾਇਰਸ ਰਿਸਪਾਂਸ ਟੀਮ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਪਾਬੰਦੀਆਂ ਵਿੱਚ ਢਿੱਲ ਵਾਇਰਸ ਦੇ ਫੈਲਣ ਵਿੱਚ ਯੋਗਦਾਨ ਪਾ ਰਹੀ ਹੈ। ਇਸ ਲਈ ਲੋਕਾਂ ਨੂੰ ਮਾਸਕ ਪਹਿਣਨ, ਆਪਣੇ ਹੱਥ ਧੋਣ ਅਤੇ ਟੀਕਾ ਲਗਾਉਣ ਦੀ ਅਪੀਲ ਕੀਤੀ ਗਈ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ