ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਦਰਦਨਾਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਹੋਈ ਮੌਤ, ਚੌਥਾ ਵਿਅਕਤੀ ਗੰਭੀਰ ਜ਼ਖ਼ਮੀ

April 30, 2021 10:05 PM

ਬਠਿੰਡਾ 30 ਅਪ੍ਰੈਲ (ਕੁਲਜੀਤ ਢੀਂਗਰਾ/ਭੂਸ਼ਨ ਸ਼ਰਮਾਂ/ ਪ੍ਰਦੀਪ ਸ਼ਰਮਾਂ):  ਅੱਜ ਦੇਰ ਸ਼ਾਮ ਬਠਿੰਡਾ ਤੋਂ ਰਾਮਪੁਰਾ ਫੂਲ ਵੱਲ ਆ ਰਹੇ ਚਾਰ ਨੌਜਵਾਨਾਂ ਦੀ ਕਾਰ ਪਿੰਡ ਭੈਣੀ ਦੇ ਨਜ਼ਦੀਕ ਸਥਿਤ ਗੁਰਦੁਆਰਾ ਗੁੰਮਟਸਰ ਸਾਹਿਬ ਦੇ ਕੋਲ ਇਕ ਦਰੱਖਤ ਨਾਲ ਜ਼ਬਰਦਸਤ ਟਕਰਾ ਗਈ। ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਉਨ੍ਹਾਂ ਦਾ ਚੌਥਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ  ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦਾ ਸ਼ਿਕਾਰ ਲੋਕਾਂ ਨੂੰ ਸਹਾਰਾ ਸਮਾਜ ਸੇਵਾ ਦੇ ਮੈਂਬਰਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਛੇ ਵਜੇ ਦੇ ਕਰੀਬ ਸਥਾਨਕ ਸ਼ਹਿਰ ਨਿਵਾਸੀ ਪੁਸ਼ਪਿੰਦਰ ਸਿੰਘ (25) ਪੁੱਤਰ ਹਰਜੀਤ ਸਿੰਘ ਆਪਣੇ ਦੋਸਤਾਂ ਦੇ ਨਾਲ ਕਾਰ ਵਿੱਚ ਸਵਾਰ ਹੋ ਕੇ ਬਠਿੰਡਾ ਤੋਂ ਰਾਮਪੁਰਾ ਫੂਲ ਵੱਲ ਆ ਰਹੇ ਸੀ ਤਾਂ ਜਦੋਂ ਉਹ ਪਿੰਡ ਭੈਣੀ ਦੇ ਨਜ਼ਦੀਕ ਸਥਿਤ ਗੁਰਦੁਆਰਾ ਗੁੰਮਟਸਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ  ਨੁਕਸਾਨੀ ਗਈ ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਸਮਾਜ ਸੇਵਾ ਦੇ ਮੈਂਬਰਾਂ ਵੱਲੋਂ ਹਾਦਸਾਗ੍ਰਸਤ ਲੋਕਾਂ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਦੇ ਡਾਕਟਰਾਂ ਵੱਲੋਂ ਪੁਸ਼ਪਿੰਦਰ ਸਿੰਘ (26) ਪੁੱਤਰ ਹਰਜੀਤ ਸਿੰਘ ਵਾਸੀ ਰਾਮਪੁਰਾ ਫੂਲ, ਮਨੀਸ਼ ਕੁਮਾਰ (23) ਪੁੱਤਰ ਅਜੇ ਕੁਮਾਰ ਵਾਸੀ ਰਾਮਪੁਰਾ ਫੂਲ, ਜਗਵੀਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਭੈਣੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ ਜਦਕਿ ਉਨ੍ਹਾਂ ਦਾ ਚੌਥਾ ਸਾਥੀ ਗੁਰਵਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ।ਘਟਨਾ ਦੀ ਖਬਰ ਸੁਣਦੇ ਹੀ ਸ਼ਹਿਰ ਅੰਦਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਸ਼ਹਿਰ ਦੇ ਲੋਕਾਂ ਦਾ ਹਸਪਤਾਲ ਪੁੱਜਣਾ ਸ਼ੁਰੂ ਹੋ ਗਿਆ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ