ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਰਾਸ਼ਟਰੀ : ਹਰਿਆਣਾ

ਚੇਅਰਮੈਨ ਸ੍ਰੀ ਵਿਜੈ ਵਰਧਨ ਵੱਲੋਂ ਆਦੇਸ਼ਾਂ ਜਾਰੀ ਕਰਦਿਆ ਕਿਹਾ ਦੋਸ਼ੀ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਕਾਨੂੰਨ ਕਾਰਵਾਈ ਵੀ ਕੀਤੀ ਜਾਵੇਗੀ।

May 01, 2021 11:28 AM

ਚੰਡੀਗੜ੍ਹ :1ਮਈ (ਬਿਊਰੋ) ਹਰਿਆਣਾ ਸਰਕਾਰ ਨੇ ਕੋਵਿਡ 19 ਮਹਾਮਾਰੀ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਕਾਲਜ, ਕੋਚਿੰਗ ਸੰਸਥਾਨ, ਆਈਟੀਆਈ, ਲਾਇਬ੍ਰੇਰੀ, ਸਿਖਲਾਈ ਸੰਸਥਾਨ 31 ਮਈ, 2021 ਤਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਤਹਿਤ ਆਉਣ ਵਾਲੇ ਆਂਗਨਵਾਡੀ ਕੇਂਦਰ ਤੇ ਕ੍ਰੈਚ ਵੀ 31 ਮਈ, 2021 ਤਕ ਬੰਦ ਰਹਿਣਗੇ।

 ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਤੇ ਹਰਿਆਣਾ ਰਾਜ ਆਪਦਾ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਸ੍ਰੀ ਵਿਜੈ ਵਰਧਨ ਵੱਲੋਂ ਜਾਰੀ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਉਪਰੋਕਤ ਆਦੇਸ਼ਾਂ ਦੀ ਜੇਕਰ ਕਿਸੇ ਨੇ ਉਲੰਘਨਾ ਕੀਤੀ ਤਾਂ ਉਸ ਖਿਲਾਫ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾਦੋਸ਼ੀ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਕਾਨੂੰਨ ਕਾਰਵਾਈ ਵੀ ਕੀਤੀ ਜਾਵੇਗੀ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ