ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਕੋਰੋਨਾ ਮਹਾਂਮਾਰੀ ਨੇ ਨੌਜਵਾਨ ਨੂੰ ਮੌਤ ਦੇ ਮੂੰਹ ਵਿਚ ਸੁੱਟਿਆ

May 01, 2021 11:09 PM

ਬਠਿੰਡਾ/ਰਾਮਪੁਰਾ 1 ਮਈ(ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ /ਭੂਸ਼ਨ ਸ਼ਰਮਾਂ): ਬਠਿੰਡਾ ਜਿਲੇ ਦੇ ਸ਼ਹਿਰ ਰਾਮਪੁਰਾ ਫੂਲ ਲਈ ਸ਼ੁੱਕਰਵਾਰ ਤੇ ਸ਼ਨੀਵਾਰ ਦਾ ਦਿਨ ਕਹਿਰ ਬਣ ਕੇ ਆਏ ਹਨ ਕਿਉਕਿ ਇੰਨਾ ਦੋ ਦਿਨਾਂ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਜਾਣ ਕਾਰਨ ਉਨਾਂ ਦੇ ਘਰਾਂ ਵਿਚ ਸੱਥਰ ਵਿਛ ਗਏ। ਇਸ ਦੁਖਦਾਈ ਸਮੇ ਨੇ ਸ਼ਹਿਰ ਅੰਦਰ ਸੋਗਮਈ ਮਾਹੌਲ ਸਿਰਜ ਦਿੱਤਾ ਅਤੇ ਸ਼ਹਿਰ ਵਾਸੀ ਉੱਕਤ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾ ਰਹੇ ਹਨ। ਸ਼ੁੱਕਰਵਾਰ ਦੇਰ ਸ਼ਾਮ ਹੋਏ ਭਿਆਨਕ ਸੜਕ ਹਾਦਸੇ ਵਿਚ ਰਾਮਪੁਰਾ ਦੇ ਦੋ ਨੌਜਵਾਨਾ ਦੀ ਮੌਤ ਹੋ ਗਈ ਸੀ ਜਦਕਿ ਤੀਜਾ ਵਿਅਕਤੀ ਨੇੜਲੇ ਪਿੰਡ ਭੈਣੀ ਦੇ ਰਹਿਣ ਵਾਲਾ ਸੀ, ਨੂੰ ਵੀ ਐਕਸੀਡੈਂਟ ਜਰੀਏ ਮੌਤ ਨੇ ਆਪਣੇ ਕਲਾਵੇ ਵਿਚ ਲੈ ਲਿਆ ਹੈ। ਸ਼ਹਿਰ ਅੰਦਰ ਦੂਜੀ ਘਟਨਾ ਉਸ ਸਮੇਂ ਵਾਪਰੀ ਜਦ ਅੱਜ ਤੜਕਸਾਰ ਖਬਰ ਆਈ ਕਿ ਸਥਾਨਕ ਸ਼ਹਿਰ ਦੀ ਮਿਨੋਚਾ ਕਾਲੌਨੀ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਜਾਨਲੇਵਾ ਕੋਰੋਨਾ ਮਹਾਮਾਰੀ ਨੇ ਆਪਣੇ ਜਾਲਮ ਪੰਜਿਆਂ ਵਿਚ ਲੈ ਕੇ ਉਸ ਨੂੰ ਆਪਣੇ ਪਰਿਵਾਰ ਤੋਂ ਸਦਾ ਲਈ ਦੂਰ ਕਰ ਦਿੱਤਾ। ਤਕਰੀਬਨ 22 ਸਾਲਾ ਉੱਕਤ ਨੌਜਵਾਨ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਪਾਜੇਟਿਵ ਪਾਇਆ ਗਿਆ ਸੀ ਅਤੇ ਉਸ ਨੂੰ ਘਰ ਅੰਦਰ ਹੀ ਸਿਹਤ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਰੱਖਿਆ ਗਿਆ ਪਰ ਪਿਛਲੇ ਦੋ ਦਿਨਾਂ ਤੋਂ ਉਸ ਦੀ ਸਿਹਤ ਜਿਆਦਾ ਖਰਾਬ ਹੋ ਗਈ ਤਾਂ ਉਸ ਨੂੰ ਅਪੋਲੋ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਜਿੱਥੇ ਅੱਜ ਤੜਕਸਾਰ ਉਸ ਦੀ ਮੌਤ ਹੋ ਗਈ। ਕੋਰੋਨਾ ਕਾਰਨ ਹੋਈ ਇਸ ਮੌਤ ਦੀ ਖਬਰ ਸ਼ਹਿਰ ਅੰਦਰ ਜੰਗਲ ਦੀ ਅੱਗ ਵਾਂਗ ਫੈਲ ਗਈ ਅਤੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਵੀ ਦੇਖਣ ਨੂੰ ਮਿਲਿਆ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ