ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਰਾਮਪੁਰਾ ਰੇਲਵੇ ਸਟੇਸ਼ਨ ਨੇੜੇ ਲੱਗੇ ਪੱਕੇ ਮੋਰਚੇ ਚ ਕੌਮਾਂਤਰੀ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ .. ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਉਤਸਵ ਮਨਾਇਆ ਗਿਆ

May 02, 2021 07:52 PM
ਰਾਮਪੁਰਾ ਫੂਲ 2 ਮਈ (ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ): ਤਿੰਨ ਖੇਤੀ ਵਿਰੋਧੀ ਲੋਕ ਵਿਰੋਧੀ ਕਾਲੇ ਕਾਨੂੰਨਾਂ ਅਤੇ ਬਿਜਲੀ ਬਿੱਲ 2020 ਨੂੰ ਰੱਦ ਕਰਨ ਅਤੇ ਐਮ.ਐਸ.ਪੀ ਦੀ ਗਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਨੂੰ ਲੈ ਕੇ ਰਾਮਪੁਰਾ ਰੇਲਵੇ ਸਟੇਸ਼ਨ ਤੇ ਲੱਗਿਆ ਪੱਕਾ ਮੋਰਚਾ ਅੱਜ 213ਵੇ ਦਿਨ ਵਿੱਚ ਸ਼ਾਮਲ ਹੋਇਆ। ਸਟੇਜ ਸੰਚਾਲਨ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਨੇ ਕੀਤਾ। ਮਈ ਦਿਵਸ ਦੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਆਕਾਸ਼ ਗੁੰਜਾਊ ਨਾਅਰੇ ਲਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸ੍ਰੀ ਗੁਰੂ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਉਤਸਵ ਮਨਾਇਆ ਗਿਆ।ਮੋਰਚੇ ਭਾਕਿਯੂ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਇਨਕਲਾਬੀ ਕੇਂਦਰ ਪੰਜਾਬ ਦੇ ਇਲਾਕਾ ਆਗੂ ਹਰਮੇਸ਼ ਕੁਮਾਰ ਰਾਮਪੁਰਾ,  ਜਗਦੀਸ਼ ਸਿੰਘ ਰਾਮਪੁਰਾ, ਸੂਬਾ ਆਗੂ ਜਗਜੀਤ ਸਿੰਘ ਲਹਿਰਾ ਮੁਹੱਬਤ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਦੀਪ ਸਿੰਘ ਸੇਲਬਰਾਹ, ਸੁਖਵਿੰਦਰ ਸਿੰਘ ਭਾਈ ਰੂਪਾ, ਸੁਖਜੀਤ ਕੌਰ ਰਾਮਪੁਰਾ, ਰਣਜੀਤ ਸਿੰਘ ਪੱਲੇਦਾਰ ਯੂਨੀਅਨ, ਰਾਜਾ ਸਿੰਘ ਰਾਮਪੁਰਾ, ਜਰਨੈਲ ਸਿੰਘ ਫੂਲ, ਟੀ.ਐਸ.ਯੂ ਦੇ ਗੁਰਕੀਰਤ ਸਿੰਘ ਔਲਖ, ਜਗਦੀਸ਼ ਰਾਏ ਭਜਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਮਾਏਦਾਰਾਂ ਵਲੋਂ ਮਜ਼ਦੂਰਾਂ ਤੋਂ ਪਹਿਲਾਂ 20 ਘੰਟੇ  ਕੰਮ ਲਿਆ ਜਾਂਦਾ ਸੀ ਅਤੇ ਉਨ੍ਹਾਂ ਨੂੰ ਜਥੇਬੰਦੀ ਬਨਾਉਣ ਦਾ ਹੱਕ ਵੀ ਨਹੀਂ ਸੀ ਉਸ ਤੋਂ ਬਾਅਦ ਸਤੰਬਰ 1866 ਵਿੱਚ ਸਾਰੇ ਦੇਸ਼ਾਂ ਦੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਜਥੇਬੰਦੀ ਬਣਾਈ। ਪਹਿਲੀ ਮਈ 1886 ਨੂੰ ਲੱਖਾਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਹੜਤਾਲ ਕੀਤੀ ਅਤੇ 4 ਮਈ 1886 ਨੂੰ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਲੱਖਾਂ ਮਜ਼ਦੂਰਾਂ ਤੇ ਪੁਲਿਸ ਨੇ ਧਾਵਾ ਬੋਲ ਦਿੱਤਾ ਅਤੇ ਛੇ ਮਜ਼ਦੂਰਾਂ ਨੂੰ ਗੋਲੀਆਂ ਚਲਾ ਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਕਈਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਹਜ਼ਾਰਾਂ ਮਜ਼ਦੂਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ। ਸਾਰੇ ਸੰਸਾਰ ਵਿੱਚ ਇਸ ਦਾ ਵਿਰੋਧ ਹੋਇਆ ਅਤੇ ਉਸ ਤੋਂ ਬਾਅਦ ਸਰਮਾਏਦਾਰੀ ਨੂੰ ਮਜ਼ਦੂਰਾਂ ਦੀਆਂ 8 ਘੰਟੇ ਡਿਊਟੀ ਮਿਹਨਤਾਨਾ ਛੁੱਟੀਆਂ ਅਤੇ ਹੋਰ ਮੰਗਾਂ ਮੰਨਣੀਆਂ ਪਈਆਂ। ਪਰ ਅੱਜ ਮੌਕੇ ਦੀਆਂ ਹਕੂਮਤਾਂ ਮੋਦੀ ਸਰਕਾਰ ਵੱਲੋਂ ਕੋਰੋਨਾ ਦੀ ਆੜ ਹੇਠ ਮਜ਼ਦੂਰਾਂ ਨੇ ਹੱਕ ਪਹਿਲਾਂ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੇ ਸਨ ਖੋਹੇ ਜਾ ਰਹੇ ਹਨ। ਅੱਜ ਲੋੜ ਹੈ ਮਜ਼ਦੂਰਾਂ ਨੂੰ ਜਥੇਬੰਦ ਹੋ ਕੇ ਸਰਮਾਏਦਾਰੀ  ਵੱਲੋਂ ਕੀਤੀ ਜਾਂਦੀ ਦੀ ਲੁੱਟ ਖਿਲਾਫ਼ ਸੰਘਰਸ਼ ਤੇਜ਼ ਕਰਨ ਦੀ ਲੋੜ ਹੈ ਤਾਂ ਕਿ ਇਸ ਲੁਟੇਰੇ ਨਿਜਾਮ ਤੋਂ ਅਸਲ ਮੁਕਤੀ ਪ੍ਰਾਪਤ ਕੀਤੀ ਜਾ ਸਕੇ। ਅੱਜ ਮੋਰਚੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਉਤਸਵ ਮਨਾਉਂਦਿਆਂ ਆਗੂਆਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ  ਅਤੇ ਮਨੁੱਖੀ ਬਰਾਬਰੀ ਲਈ ਆਪਣੀ ਸ਼ਹਾਦਤ ਦਿੱਤੀ।  ਉਸ ਸਮੇਂ ਦੇ ਜਾਬਰ ਅਤੇ ਜ਼ਾਲਮ ਬਾਦਸ਼ਾਹ ਔਰੰਗਜ਼ੇਬ ਦੇ ਜਬਰ ਖਿਲਾਫ ਟੱਕਰ ਲਈ ਜਦੋਂ ਉਸ ਸਮੇਂ ਹਿੰਦੂਆਂ ਨੂੰ ਔਰੰਗਜ਼ੇਬ ਵਲੋਂ ਜਬਰਦਸਤੀ ਮੁਸਲਮਾਨ ਬਣਾਇਆ ਜਾ ਰਿਹਾ ਸੀ ਗੁਰੂ ਜੀ ਨੇ ਇਸ ਦਾ ਵਿਰੋਧ ਕੀਤਾ ਅਤੇ ਗੁਰੂ ਜੀ  ਦੇ ਸਾਹਮਣੇ ਪਹਿਲਾਂ ਉਸ ਦੇ ਪਿਆਰੇ ਸਿੰਘਾਂ ਭਾਈ ਦਿਆਲਾ ਨੂੰ ਉਬਲਦੀ ਦੇਗ ਵਿੱਚ ਉਬਾਲਿਆ ਗਿਆ। ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਸਾੜਿਆ ਗਿਆ ਪਰ ਗੁਰੂ ਜੀ ਡੋਲੇ ਨਹੀਂ ਸੀ ਅਤੇ ਉਸ ਤੋਂ ਬਾਅਦ ਗੁਰੂ ਜੀ ਨੂੰ ਜਦੋਂ ਜ਼ਬਰਦਸਤੀ ਮੁਸਲਮਾਨ ਧਰਮ ਅਪਨਾਉਣ ਲਈ ਕਿਹਾ ਤਸੀਹੇ ਦਿੱਤੇ ਪਰ ਗੁਰੂ ਜੀ ਧਰਮ ਤੋਂ ਡੋਲੇ ਨਹੀਂ  ਅਤੇ ਉਸ ਤੋਂ ਬਾਅਦ ਗੁਰੂ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹੀਦ ਕਰ ਦਿੱਤਾ ਗਿਆ।  ਸੋ ਅੱਜ ਸਾਨੂੰ  ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਮਲ ਵਿੱਚ ਲਿਆਉਣ ਦੀ ਲੋੜ ਹੈ ਅਤੇ ਮਈ ਦਿਵਸ ਦੇ ਸ਼ਹੀਦਾਂ ਦੇ ਕੁਰਬਾਨੀਆਂ ਭਰੇ ਇਤਿਹਾਸ   ਨੂੰ ਯਾਦ ਕਰਨਾਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਘਰ ਘਰ ਪਹੁੰਚਣ   ਵਿਚਾਰਾਂ ਤੇ ਪਹਿਰਾ ਦੇਣ ਦਾ ਪ੍ਰਣ ਕਰਨਾ ਹੀ ਮਈ ਦਿਵਸ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੋਰਚੇ ਵਿੱਚ ਲੰਗਰ ਦੀ ਸੇਵਾ ਤਾਰ ਸਿੰਘ ਪਿੱਥੋ ਮੇਵਾ ਸਿੰਘ ਅਤੇ ਹੋਰ ਸੇਵਾਦਾਰਾਂ ਨੇ ਨਿਭਾਈ।
ਇਸ ਆਰਟੀਕਲ ਤੇ ਤੁਹਾਡੀ ਟਿੱਪਣੀ