ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕ ਗੁਰਬਤ ਭਰੀ ਜ਼ਿੰਦਗੀ ਜਿਊਣ ਨੂੰ ਮਜਬੂਰ-ਆਗੂ

May 02, 2021 08:30 PM

ਰਾਮਪੁਰਾ ਫੂਲ 2 ਮਈ (ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਇਲਾਕਾ ਰਾਮਪੁਰਾ ਫੂਲ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੇਲਬਰਾਹ ਨੇ ਪਿੰਡ ਡਿੱਖ ਵਿੱਚ ਜਾ ਕੇ ਮਜ਼ਦੂਰਾਂ ਨਾਲ ਮੀਟਿੰਗ ਕੀਤੀ ਅਤੇ ਮਜ਼ਦੂਰ ਜਥੇਬੰਦੀ ਦੀ ਨੀਤੀ ਪਾਲਿਸੀ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਵਕਤ ਜੋ ਮਜ਼ਦੂਰਾਂ ਅਤੇ ਦਲਿਤਾਂ ਦੀ ਹਾਲਤ ਹੈ ਉਹ ਕਿਸੇ ਤੋਂ ਲੁਕੀ ਛਿਪੀ ਨਹੀਂ। ਮਜ਼ਦੂਰ ਗੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਨੂੰ ਸਿਆਸੀ ਸਮਾਜਿਕ ਅਤੇ ਆਰਥਿਕ ਤੌਰ ਤੇ ਸਮੇਂ ਦੀਆਂ ਸਰਕਾਰਾਂ ਦੇ ਵੱਲੋਂ ਦਬਾਇਆ ਗਿਆ ਹੈ। ਦੇਸ਼ ਦੀ ਅਖੌਤੀ ਆਜ਼ਾਦੀ ਨੇ ਮਜ਼ਦੂਰਾਂ ਅਤੇ ਦੱਬੇ ਕੁਚਲੇ ਲੋਕਾਂ ਦੇ ਸਿਰ ਤੇ ਗੋਰੇ ਅੰਗਰੇਜ਼ਾਂ ਦੀ ਥਾਂ ਕਾਲੇ ਅੰਗਰੇਜ਼ ਬਿਠਾ ਦਿੱਤੇ ਹਨ। 72 ਸਾਲ ਵੋਟਾਂ ਪਾਉਣ ਦੇ ਬਾਵਜੂਦ ਵੀ ਮਜ਼ਦੂਰਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਆਇਆ। ਇਸ ਲਈ ਮਜ਼ਦੂਰ ਜਥੇਬੰਦੀ ਦੇ ਜਨਰਲ ਸਕੱਤਰ ਨੇ ਹੋਕਾ ਦਿੱਤਾ ਅਤੇ ਕਿਹਾ ਕਿ ਪਿੰਡ ਪਿੰਡ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਜਥੇਬੰਦੀ ਦੀਆਂ ਇਕਾਈਆਂ ਬਣਾਈਆਂ ਜਾਣ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੰਘਰਸ਼ ਕੀਤਾ ਜਾਵੇ। ਵੋਟ ਪਾਰਟੀਆਂ ਤੋਂ ਕੋਈ ਵੀ ਆਸ ਨਾ ਰੱਖੀ ਜਾਵੇ। ਜੋ ਸਾਡੇ ਮਹਾਨ ਸ਼ਹੀਦਾਂ ਨੇ ਆਪਣਾ ਖੂਨ ਡੋਲ੍ਹ ਕੇ  ਕੁਝ ਕਾਨੂੰਨ ਅਤੇ ਰਿਆਇਤਾਂ ਦਵਾਈਆਂ ਸੀ ਉਹ ਕੱਲੀਆਂ ਕੱਲੀਆਂ ਕਰਕੇ ਖੋਹੀਆਂ ਜਾ ਰਹੀਆਂ ਨੇ।ਜੇਕਰ ਸਰਕਾਰ ਦੇ ਹਮਲਿਆਂ ਨੂੰ ਰੋਕਣਾ ਹੈ ਤਾਂ ਸਾਡੇ ਕੋਲੇ ਆਖ਼ਰੀ ਰਾਹ ਬਚਦਾ ਹੈ ਉਹ ਹੈ ਜਥੇਬੰਦੀ ਬਣਾ ਕੇ ਤਿੱਖੇ ਸੰਘਰਸ਼ ਲੜਨਾ। ਬੈਠੇ ਲੋਕਾਂ ਵਿੱਚੋਂ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਗਿਆਨ ਸਿੰਘ ਪ੍ਰਧਾਨ, ਗੁਲਜ਼ਾਰ ਸਿੰਘ ਸੈਕਟਰੀ, ਗੁਰਵੰਤ ਸਿੰਘ ਖਜ਼ਾਨਚੀ, ਕਮੇਟੀ ਮੈਂਬਰ ਮੱਖਣ ਸਿੰਘ, ਅਜੈਬ ਸਿੰਘ, ਭੀਮਾ ਸਿੰਘ, ਭੁੱਚਰ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਨਾਜਰ ਸਿੰਘ ਬਣਾਇਆ ਗਿਆ ਤੇ ਕਮੇਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਮਜ਼ਦੂਰਾਂ ਅਤੇ ਦਲਿਤਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਪ੍ਰਕਾਰ ਦੇ ਸੰਘਰਸ਼ ਲੜੇ ਜਾਣਗੇ ਤੇ ਚੱਲ ਰਹੇ ਦਿੱਲੀ ਅੰਦੋਲਨ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਪਿੰਡ ਡਿੱਖ ਵਿੱਚ ਮਜ਼ਦੂਰ ਜਥੇਬੰਦੀ ਦੀ ਕਮੇਟੀ ਬਣਾਉਣ ਲਈ ਬੀਕੇਯੂ ਕ੍ਰਾਂਤੀਕਾਰੀ ਦੇ ਆਗੂ ਗੋਰਾ ਸਿੰਘ ਡਿੱਖ ਅਤੇ ਰਾਮਪੁਰਾ ਬਲਾਕ ਦੇ ਜਨਰਲ ਸਕੱਤਰ ਰਣਜੀਤ ਸਿੰਘ ਮੰਡੀ ਕਲਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ