ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ

May 03, 2021 10:44 PM
ਇਨਸੈੱਟ ਮ੍ਰਿਤਕ ਦੀ ਫਾਇਲ ਫੋਟੋ ।

ਰਾਮਪੁਰਾ ਫੂਲ 3 ਮਈ(ਕੁਲਜੀਤ ਢੀਂਗਰਾ/ਭੂਸ਼ਨ ਸ਼ਰਮਾਂ/ ਪ੍ਰਦੀਪ ਸ਼ਰਮਾਂ):  ਕੱਲ ਸਵੇਰੇ ਆਪਣੇ ਦੋ ਦੋਸਤਾਂ ਨਾਲ ਆਪਣੇ ਜਨਮਦਿਨ ਦੀ ਪਾਰਟੀ ਕਰਨ ਗਏ ਪਿੰਡ ਜੇਠੂਕੇ ਦੇ ਨਿਵਾਸੀ ਇਕ ਵਕੀਲ ਦੀ ਦੇਰ ਰਾਤ ਰਾਮਪੁਰਾ ਫੂਲ ਦੇ ਕੁਟੀਆ ਪੁਲ ਦੇ ਥੱਲਿਉਂ ਰਜਬਾਹੇ ਚੋਂ ਲਾਸ਼ ਮਿਲਣ ਨਾਲ ਪਿੰਡ ਵਿੱਚ ਮਾਤਮ ਛਾ ਗਿਆ। ਮਿ੍ਤਕ ਦੇ ਮੱਥੇ ਤੇ ਲੱਗੇ ਡੂੰਘੇ ਕੱਟ ਦੇ ਨਿਸ਼ਾਨਾਂ ਨੂੰ ਦੇਖ ਕੇ ਪਿੰਡ ਦੇ ਲੋਕਾਂ ਨੇ ਉਸ ਦਾ ਕਤਲ ਕੀਤੇ ਜਾਣ ਦੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅੱਜ ਦੁਪਹਿਰ ਮਿ੍ਰਤਕ ਪਰਿਵਾਰ ਦੇ ਮੈਂਬਰਾਂ, ਪਿੰਡ ਦੇ ਲੋਕਾਂ ਅਤੇ ਕਿਸਾਨ ਯੂਨੀਅਨ ਦੀ ਮੱਦਦ ਨਾਲ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਪਿੰਡ ਗਿੱਲ ਕਲਾਂ ਦੇ ਨਜ਼ਦੀਕ ਪੈਂਦੇ ਥਾਣਾ ਸਦਰ ਨੂੰ ਪੂਰੀ ਤਰ੍ਹਾਂ ਘੇਰ ਲਿਆ। ਥਾਣਾ ਸਦਰ ਦੀ ਪੁਲਸ ਵੱਲੋਂ ਸਹਾਰਾ ਸਮਾਜ ਸੇਵਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿੱਚੋਂ ਕੱਢ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਵਕੀਲ ਜਸਵਿੰਦਰ ਸਿੰਘ ਤੁੰਗਵਾਲੀ ਨੇ ਦੱਸਿਆ ਕਿ ਉਨ੍ਹਾਂ ਨਾਲ ਬਠਿੰਡਾ ਅਦਾਲਤ ਵਿਚ ਪ੍ਰੈਕਟਿਸ ਕਰ ਰਹੇ ਪਿੰਡ ਜੇਠੂਕੇ ਦੇ ਵਾਸੀ ਐਡਵੋਕੇਟ ਜਸਪਾਲ ਸਿੰਘ (32) ਪੁੱਤਰ ਮਹਿੰਦਰ ਸਿੰਘ ਨੂੰ ਕੱਲ ਸਵੇਰੇ ਉਸ ਦੇ ਕੁਝ ਦੋਸਤ ਜਨਮ ਦਿਨ ਦੀ ਪਾਰਟੀ ਕਰਨ ਦੇ ਲਈ ਘਰ ਤੋਂ ਬੁਲਾ ਕੇ ਲੈ ਗਏ। ਕੱਲ ਸ਼ਾਮ ਚਾਰ ਵਜੇ ਦੇ ਕਰੀਬ ਉਕਤ ਦੋਸਤਾਂ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਕਿ ਜਸਪਾਲ ਸਿੰਘ ਨਹਾਉਣ ਦੇ ਲਈ ਨਹਿਰ ਵਿੱਚ ਉਤਰਿਆ ਸੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਰੁੜ ਗਿਆ ਹੈ ਇਸ ਦਾ ਪਤਾ ਲੱਗਦੇ ਹੀ ਪਰਿਵਾਰ ਦੇ ਲੋਕ ਪਿੰਡ ਵਾਸੀ ਪੁਲਸ ਨੂੰ ਲੈ ਕੇ ਘਟਨਾ ਸਥਾਨ ਤੇ ਪਹੁੰਚੇ। ਇਸ ਦੌਰਾਨ  ਰਜਬਾਹੇ ਵਿੱਚੋਂ ਜਸਪਾਲ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ। ਰਾਤ 11 ਵਜੇ ਦੇ ਕਰੀਬ ਰਾਮਪੁਰਾ ਫੂਲ ਦੇ ਕੁਟੀਆ ਪੁਲ ਦੇ ਥੱਲੇ ਰਜਬਾਹੇ ਵਿੱਚੋਂ ਉਸ ਦੀ ਲਾਸ਼ ਮਿਲ ਗਈ। ਮਿ੍ਰਤਕ ਦੇ ਮੱਥੇ ਤੇ ਕੱਟ ਦੇ ਦੋ ਵੱਡੇ ਨਿਸ਼ਾਨ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਸ ਵੱਲੋਂ ਅੱਜ ਦੁਪਹਿਰ ਦੋ ਵਜੇ ਤੱਕ ਦੋਸ਼ੀਆਂ ਦਾ ਪਤਾ ਲਗਾਉਣ ਦੀ ਗੱਲ ਕਹੀ ਗਈ ਸੀ ਪਰ ਚਾਰ ਵਜੇ ਤੱਕ ਪੁਲੀਸ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ। ਧਰਨਾਕਾਰੀਆ ਨੇ ਕਿਹਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰਹੇਗਾ। ਇਸ ਸਬੰਧੀ ਤਫਤੀਸ਼ੀ ਅਧਿਕਾਰੀ ਬਲਜੀਤ ਸਿੰਘ ਨਾਲ ਗੱਲਬਾਤ  ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ