ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

May 04, 2021 11:16 PM
ਦਕਾਨਾਂ ਬੰਦ ਕਰਨ ਦਾ ਵਿਰੋਧ ਕਰਦੇ ਹੋਏ ਦੁਕਾਨਦਾਰ ਅਤੇ ਐਸ.ਡੀ.ਐਮ ਨਾਲ ਗੱਲਬਾਤ ਕਰਦੇ ਹੋਏ ਸੁਭਾਸ ਗੋਇਲ।

ਰਾਮਪੁਰਾ ਫੂਲ 4 ਮਈ (ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ) : ਕੋਵਿਡ 19 ਮਹਾਂਮਾਰੀ ਦੇ ਮੱਦੇਨਜਰ ਸਰਕਾਰ ਵੱਲੋਂ ਲਾਕਡਾਊਨ ਲਗਾਉਣ ਨੂੰ ਲੈ ਕੇ ਵਪਾਰੀ ਵਰਗ ਵੱਲੋਂ ਸਰਕਾਰ ਦਾ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਕਸਬਾ ਫੂਲ ਦੇ ਦੁਕਾਨਦਾਰਾਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ।ਜਾਣਕਾਰੀ ਦਿੰਦਿਆਂ ਸੁਭਾਸ ਗੋਇਲ ਮਿੰਟੂ ਨੇ ਦੱਸਿਆ ਕਿ ਮਹਾਂਮਾਰੀ ਨੂੰ ਲੈ ਕੇ ਸਰਕਾਰ ਵੱਲੋਂ ਜੋ ਲਾਕਡਾਊਨ ਲਗਾਇਆ ਗਿਆ ਹੈ ਉਹ ਸਿਸਟਮ ਮੁਤਾਬਿਕ ਨਹੀ ਬਲਕਿ ਸਿਸਟਮ ਦੇ ਉਲਟ ਲਗਾਇਆ ਗਿਆ ਹੈ।ਉਨਾਂ ਕਿਹਾ ਕਿ ਕੁਝ ਦੁਕਨਦਾਰਾਂ ਨੂੰ ਦੁਕਾਨਾਂ ਖੋਲਣ ਦੀ ਇਜਾਜਤ ਦਿੱਤੀ ਹੈ ਕੁਝ ਦੁਕਨਦਾਰਾਂ ਨੂੰ ਬਿਲਕੁੱਲ ਖੋਲਣ ਦੀ ਇਜਾਜਤ ਨਹੀ ਜੋ ਬਿਲਕੁੱਲ ਗਲਤ ਹੈ ਅਤੇ ਇਸ ਨਾਲ ਸਾਡੇ ਵਪਾਰੀ ਵਰਗ ਭਾਈਚਾਰੇ ਵਿੱਚ ਇੱਕ ਦੂਜੇ ਪ੍ਰਤੀ ਨਰਾਸ਼ਗੀ ਜਤਾਈ ਜਾ ਰਹੀ ਹੈ।ਅੱਜ ਸਮੂਹ ਦੁਕਾਨਦਾਰਾਂ ਵੱਲੋਂ ਮਾਨਯੋਗ ਐਸ.ਡੀ.ਐਮ ਅਤੇ ਡੀ.ਐਸ.ਪੀ ਫੂਲ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੰਦਿਆਂ ਗੁਜਾਰਿਸ਼ ਕੀਤੀ ਕਿ ਸਾਡੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸਾਨੂੰ ਦੁਕਾਨਾਂ ਖੋਲਣ ਦੀ ਇਜਾਜਤ ਦਿੱਤੀ ਜਾਵੇ ਤਾਂ ਜੋ ਅਸੀਂ ਪਰਿਵਾਰ ਦਾ ਗੁਜਾਰਾ ਕਰ ਸਕੀਏ।ਕਿਉਂਕਿ ਸਾਡਾ ਅਤੇ ਸਾਡੇ ਪਰਿਵਾਰ ਦਾ ਗੁਜਾਰਾ ਦੁਕਾਨਦਾਰੀ ਤੋਂ ਹੀ ਚੱਲਦਾ ਹੈ।ਉਨਾਂ ਕਿਹਾ ਕਿ ਪਿਛਲੇ ਸਾਲ ਲਾਕਡਾਊਨ ਲੱਗਿਆ ਰਹਿਣ ਕਰਕੇ ਸਾਡੀ ਆਰਥਿਕ ਹਾਲਤ ਬਹੁਤ ਮਾੜੀ ਹੋ ਗਈ ਹੈ।ਉਨਾਂ ਕਿਹਾ ਕਿ ਜਾਂ ਤਾਂ ਦੁਕਨਦਾਰਾਂ ਦੇ ਦਿਨ ਬੰਨੇ ਜਾਣ ਕਿ ਕਿਸ ਦਿਨ ਕਿਹੜੀ ਦੁਕਾਨ ਖੋਲੀ ਜਾਵੇਗੀ ਤਾਂ ਜੋ ਸਾਡੇ ਲੋਕਾਂ ਦਾ ਗੁਜਾਰਾ ਹੋ ਸਕੇ।ਕਿਉਂਕਿ ਛੋਟੇ ਦੁਕਾਨਦਾਰਾਂ ਦੀ ਤਾਂ ਸਰਕਾਰ ਵੱਲੋਂ ਵੀ ਕੋਈ ਮਦਦ ਨਹੀ ਕੀਤੀ ਜਾਂਦੀ। ਐਸ.ਡੀ.ਐਮ ਨੂੰ ਮੰਗ ਪੱਤਰ ਦਿੰਦਿਆਂ ਸਮੂਹ ਦੁਕਾਨਦਾਰਾਂ ਨੇ ਮੰਗ ਕੀਤੀ ਕਿ ਸਾਨੂੰ ਦੁਕਨਾਂ ਖੋਲਣ ਦੀ ਇਜਾਜਤ ਦਿੱਤੀ ਜਾਵੇ।ਇਸ ਮੌਕੇ ਸਮੂਹ ਦੁਕਨਦਾਰ  ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ