ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਰਾਸ਼ਟਰੀ : ਹਰਿਆਣਾ

ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤ

May 04, 2021 11:37 PM

ਚੰਡੀਗੜ੍ਹ 4 ਮਈ (ਬਿਊਰੋ) - ਹਰਿਆਣਾ ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਵਿਚ ਜਨਤਾ ਦੀ ਸੇਵਾ ਵਿਚ ਲੱਗੇ ਡਾਕਟਰਾਂ, ਪੈਰਾ ਮੈਡੀਕਲ ਤੇ ਜਰੂਰੀ ਸੇਵਾਵਾਂ ਸਬੰਧਿਤ ਸਟਾਫ ਦੇ ਲਈ ਅਹਿੰਮ ਫੈਸਲਾ ਕੀਤਾ ਹੈ। ਸਰਕਾਰ ਨੇ ਪੂਰੇ ਸੂਬੇ ਵਿਚ ਲੋਕ ਨਿਰਮਾਣ ਵਿਭਾਗ ਦੇ ਸਾਰੇ ਰੇਸਟ ਹਾਊਸਾਂ ਵਿਚ ਡਾਕਟਰਾਂ, ਪੈਰਾ ਮੈਡੀਕਲ ਤੇ ਜਰੂਰੀ ਸੇਵਾਵਾਂ ਨਾਲ ਜੁੜੇ ਸਟਾਫ ਦਾ ਰਹਿਣਾ ਤੇ ਖਾਨਾ ਮੁਫਤ ਕਰ ਦਿੱਤਾ ਹੈ। ਇਸ ਸਬੰਧ ਵਿਚ ਮੰਗਲਵਾਰ ਨੂੰ ਸੂਬੇ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਜਿਨ੍ਹਾਂ ਦੇ ਕੋਲ ਲੋਕ ਨਿਰਮਾਣ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ।

            ਡਿਪਟੀ ਸੀਐਮ ਨੇ ਆਦੇਸ਼ ਜਾਰੀ ਕਰਦੇ ਹੋਏ ਦਸਿਆ ਕਿ ਸਰਕਾਰ ਨੇ ਇਹ ਫੈਸਲਾ ਮਹਾਮਾਰੀ ਵਿਚ ਆਪਣੀ ਜਿਮੇਵਾਰੀ ਨਿਭਾ ਰਹੇ ਡਾਕਟਰਾਂ ਤੇ ਮੈਡੀਕਲ ਸਟਾਫ ਦੀ ਸਹੂਲਤਾਂ ਨੂੰ ਦੇਖਦੇ ਹੋਏ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕੋਰੋਨਾ ਦੇ ਸੰਕਟ ਸਮੇਂ ਵਿਚ ਸੂਬੇ ਦੇ ਨਾਗਰਿਕਾਂ ਦੀ ਸੇਵਾ ਵਿਚ ਲੱਗੇ ਇਹ ਕਰਮਚਾਰੀ ਘਰ ਨਾ ਜਾ ਕੇ ਹੁਣ ਪੀਡਬਲਿਯੂਡੀ ਦੇ ਰੇਸਟ ਹਾਊਸ ਵਿਚ ਮੁਫਤ ਵਿਚ ਰਹਿ ਸਕਣਗੇ। ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਇਸ ਤੋਂ ਉਨ੍ਹਾਂ ਵਿਚ ਸੰਕ੍ਰਮਣ ਫੈਲਣ ਦਾ ਫਰ ਵੀ ਘੱਟ ਹੋਵੇਗਾ ਅਤੇ ਉਨ੍ਹਾਂ ਨੁੰ ਰਹਿਣ ਲਈ ਸਹੀ ਸਹੂਲਤ ਵੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਡਾਕਟਰਾਂ, ਪੈਰਾ ਮੈਡੀਕਲ ਤੇ ਜਰੂਰੀ ਸੇਵਾਾਂ ਨਾਲ ਸਬੰਧਿਤ ਸਟਾਫ ਦੇ ਲਈ ਰੇਸਟ ਹਾਊਸਾਂ ਵਿਚ ਭੋਜਨ ਉਪਲਬਧ ਕਰਵਾਉਣ ਦੀ ਵਿਵਸਥਾ ਕਰੇਗੀ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾ ਦੀ ਕੋਈ ਪਰੇਸ਼ਾਨੀ ਨਾ ਹੋਵੇ।

            ਡਿਪਟੀ ਮੁੱਖ ਮੰਤਰੀ ਨੇ ਇਹ ਵੀ ਦਸਿਆ ਕਿ ਪੀਡਬਲਿਯੂਡੀ ਰੇਸਟ ਹਾਊਸ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਸੀਐਮਓ ਦੇ ਅਧੀਨ ਰਹਿਣਗੇ ਅਤੇ ਇਸ ਬਾਰੇ ਵਿਚ ਸਰਕਾਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਜਾਰੀ ਆਦੇਸ਼ ਅਨੁਸਾਰ ਪੀਡਬਲਿਯੂਡੀ ਵਿਭਾਗ ਦੇ ਸਾਰੇ ਸੁਪਰੀਡੈਂਟ ਇੰਜੀਨੀਅਰ, ਐਕਸੀਕਿਯੁਟਿਵ ਇੰਜੀਨੀਅਰ ਨੂੰ ਨਿਰਦੇਸ਼ ਦਿੱਤੇ ਗਏ ਹੈ ਕਿ ਉਹ ਇਸ ਸਬੰਧ ਵਿਚ ਨੋਡਲ ਅਧਿਕਾਰੀ, ਜਿਲ੍ਹਾ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਸੂਬੇ ਦੇ ਡਾਕਟਰਾਂ, ਪੈਰਾਮੈਡੀਕਲ ਤੇ ਜਰੂਰੀ ਸੇਵਾਵਾਂ ਸਬੰਧਿਤ ਸਟਾਫ ਦੇ ਲਈ ਵਿਭਾਗ ਦੇ ਰੇਸਟ ਹਾਊਸਾਂ ਵਿਚ ਰਹਿਣ ਤੇ ਖਾਣ ਦੀ ਸਹੀ ਵਿਵਸਥਾ ਬਨਾਉਣ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ